Breaking News
Home / ਪੰਜਾਬ / ਨਸ਼ਾ ਸਮੱਗਲਰਾਂ ਦਾ ਫਰੀਦਕੋਟ ਦੇ ਪਿੰਡ ਚਹਿਲ ‘ਚ ਕੁਟਾਪਾ

ਨਸ਼ਾ ਸਮੱਗਲਰਾਂ ਦਾ ਫਰੀਦਕੋਟ ਦੇ ਪਿੰਡ ਚਹਿਲ ‘ਚ ਕੁਟਾਪਾ

ਪਿੰਡ ਵਾਸੀਆਂ ਨੇ ਪਹਿਲਾਂ ਕੁੱਟੇ ਅਤੇ ਫਿਰ ਕੀਤੇ ਪੁਲਿਸ ਹਵਾਲੇ
ਫਰੀਦਕੋਟ/ਬਿਊਰੋ ਨਿਊਜ਼
ਫਰੀਦਕੋਟ ਦੇ ਪਿੰਡ ਚਹਿਲ ‘ਚ ਨਸ਼ਾ ਵੇਚਣ ਆਏ ਤਿੰਨ ਸਮੱਗਲਰਾਂ ਨੂੰ ਨਾ ਸਿਰਫ ਪਿੰਡ ਵਾਸੀਆਂ ਨੇ ਚੰਗਾ ਕੁਟਾਪਾ ਚਾੜ੍ਹਿਆ ਸਗੋਂ ਉਨ੍ਹਾਂ ਦੀ ਗੱਡੀ ਦੀ ਵੀ ਭੰਨਤੋੜ ਕਰ ਦਿੱਤੀ। ਪੁਲਿਸ ਨੇ ਨਸ਼ਾ ਸਮੱਗਲਰਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਚਹਿਲ ਪਿੰਡ ਵਿਚ ਰਹਿਣ ਵਾਲੇ ਚਿੱਟੇ ਦੇ ਇਕ ਵਪਾਰੀ ਨੂੰ ਕਾਰ ਸਵਾਰ ਤਿੰਨ ਵਿਅਕਤੀ ਨਸ਼ਾ ਸਪਲਾਈ ਕਰਨ ਲਈ ਆਏ ਸਨ, ਜਿਨ੍ਹਾਂ ਨੂੰ ਪਿੰਡ ਵਾਲਿਆਂ ਨੇ ਬੜੇ ਯੋਜਨਾਬੱਧ ਤਰੀਕੇ ਨਾਲ ਕਾਬੂ ਕੀਤਾ। ਪਿੰਡ ਵਾਸੀਆਂ ਨੇ ਪਹਿਲਾਂ ਇਨ੍ਹਾਂ ਤਿੰਨਾਂ ਵਿਅਕਤੀਆਂ ਦੀ ਕੁੱਟਮਾਰ ਕੀਤੀ ਅਤੇ ਬਾਅਦ ਵਿਚ ਪੁਲਿਸ ਦੇ ਹਵਾਲੇ ਕਰ ਦਿੱਤੇ। ਧਿਆਨ ਰਹੇ ਕਿ ਪਿੰਡਾਂ ਵਿਚੋਂ ਚਿੱਟੇ ਦਾ ਖਾਤਮਾ ਕਰਨ ਲਈ ਲੋਕਾਂ ਨੇ ਮੋਰਚੇ ਖੋਲ੍ਹ ਦਿੱਤੇ ਹਨ, ਜਿਸ ਤਹਿਤ ਨਸ਼ਾ ਵੇਚਣ ਵਾਲਿਆਂ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ ਜਾ ਰਿਹਾ ਹੈ।

Check Also

ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ

ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …