25.5 C
Toronto
Tuesday, August 11, 2026
spot_img
Homeਭਾਰਤਜੰਮੂ ਕਸ਼ਮੀਰ ਦੇ ਬਡਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ

ਜੰਮੂ ਕਸ਼ਮੀਰ ਦੇ ਬਡਗਾਮ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ

ਜੰਮੂ ਕਸ਼ਮੀਰ ਦੇ ਬਡਗਾਮ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਜ਼ੀਨਪੰਚਾਲ ਵਿਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ, ਜਿਸ ਵਿਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਸੁਰੱਖਿਆ ਬਲਾਂ ਨੂੰ ਇਸ ਇਲਾਕੇ ਵਿਚ ਚਾਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਫੌਜ ਨੇ ਇਲਾਕੇ ਦੀ ਚਾਰੇ ਪਾਸੇ ਤੋਂ ਘੇਰਾਬੰਦੀ ਕੀਤੀ ਹੋਈ ਹੈ। ਇਹ ਮੁਕਾਬਲਾ ਖਬਰ ਲਿਖੇ ਜਾਣ ਤੱਕ ਜਾਰੀ ਸੀ। ਇਸੇ ਦੌਰਾਨ ਬਡਗਾਮ ਜ਼ਿਲ੍ਹੇ ਦੇ ਚਡੂਰਾ ਇਲਾਕੇ ਵਿਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋਣ ਦੀ ਖ਼ਬਰ ਵੀ ਮਿਲੀ ਹੈ।

RELATED ARTICLES
POPULAR POSTS