Breaking News
Home / ਪੰਜਾਬ / ਬੰਗਾ ਨੇੜਲੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ‘ਚ ਗੋਲੀ ਮਾਰ ਕੇ ਹੱਤਿਆ

ਬੰਗਾ ਨੇੜਲੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ‘ਚ ਗੋਲੀ ਮਾਰ ਕੇ ਹੱਤਿਆ

ਇਲਾਕੇ ‘ਚ ਸੋਗ ਦੀ ਲਹਿਰ
ਨਵਾਂਸ਼ਹਿਰ/ਬਿਊਰੋ ਨਿਊਜ਼
ਨਵਾਂ ਸ਼ਹਿਰ ‘ਚ ਪੈਂਦੇ ਬੰਗਾ ਨੇੜਲੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ਵਿਖੇ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ ਗੁਰਪ੍ਰੀਤ ਗੋਪੀ ਦੀ ਦਾਦੀ-ਦਾਦਾ ਨੇ ਦੱਸਿਆ ਕਿ ਉਨ੍ਹਾਂ ਦਾ ਪੋਤਾ ਪਿਛਲੇ ਕਰੀਬ 12 ਸਾਲਾਂ ਤੋਂ ਮਨੀਲਾ ਗਿਆ ਹੋਇਆ ਸੀ, ਜੋ ਕਿ ਉੱਥੇ ਫਾਈਨਾਂਸ ਦਾ ਕੰਮ ਕਰ ਰਿਹਾ ਸੀ, ਜਿਸ ਨੂੰ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਗੋਲੀ ਮਾਰਨ ਉਪਰੰਤ ਲੁਟੇਰੇ ਨਗਦੀ ਅਤੇ ਉਸ ਦਾ ਵਾਹਨ ਵੀ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ। ਗੁਰਪ੍ਰੀਤ ਦੀ ਮੌਤ ਦੀ ਖਬਰ ਸੁਣਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।
ਇਸੇ ਤਰ੍ਹਾਂ ਇਕ ਹੋਰ ਘਟਨਾ ਵਿਚ ਅਮਰੀਕਾ ਦੇ ਸੂਬੇ ਓਰੇਗਨ ਵਿਚ ਗੋਰੇ ਨੇ ਸਿੱਖ ਵਿਅਕਤੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਸਟੋਰ ਵਿਚ ਕੰਮ ਕਰਦੇ ਹਰਵਿੰਦਰ ਸਿੰਘ ਡੋਡ ਦੀ 24 ਵਰ੍ਹਿਆਂ ਦੇ ਐਂਡਰਿਊ ਰੈਮਜ਼ੀ ਨੇ ਮਾਰ ਕੁਟ ਕੀਤੀ ਅਤੇ ਉਸ ਦੀ ਦਾੜ੍ਹੀ ਦੇ ਵਾਲ ਵੀ ਖਿੱਚੇ। ਇਸ ਨੂੰ ਲੈ ਕੇ ਵੀ ਸਿੱਖ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ।

Check Also

ਜੰਮੂ ਕਸ਼ਮੀਰ ਦੇ ਪੁਣਛ ‘ਚ ਮੁਕਾਬਲੇ ਦੌਰਾਨ ਨਾਇਬ ਸੂਬੇਦਾਰ ਸਮੇਤ 5 ਜਵਾਨ ਸ਼ਹੀਦ

ਤਿੰਨ ਜਵਾਨ ਪੰਜਾਬ, ਇਕ ਯੂ.ਪੀ. ਅਤੇ ਇਕ ਕੇਰਲਾ ਨਾਲ ਸਬੰਧਤ ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …