15 ਦਿਨਾਂ ‘ਚ ਮੰਗਿਆ ਜਵਾਬ, ਨਹੀਂ ਤਾਂ ਮੈਂਬਰ ਹੋਵੇਗੀ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵੱਲੋਂ ਅੱਜ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਰੱਦ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ। ਇਹ ਨੋਟਿਸ ਭਾਰਤ ਦੇ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਦਿੱਤਾ ਗਿਆ ਹੈ। ਵਿਧਾਨ ਸਭਾ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਸਿਮਰਨ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਮੇਤਲਾ ਜ਼ਿਲ੍ਹਾ ਕਪੂਰਥਲਾ ਨੇ 10 ਜਨਵਰੀ ਅਤੇ ਹਰਪਾਲ ਸਿੰਘ ਚੀਮਾ, ਵਿਧਾਇਕ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਨੇ 16 ਜਨਵਰੀ ਨੂੰ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਖਹਿਰਾ ਦੀ ਵਿਧਾਇਕੀ ਰੱਦ ਕਰਨ ਸਬੰਧੀ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਹਦਾਇਤ ਅਨੁਸਾਰ ਖਹਿਰਾ ਨੂੰ ਜਵਾਬ ਦੇਣ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਅਤੇ ਪੁੱਛਿਆ ਗਿਆ ਕਿ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਉਸ ਵਿਰੁੱਧ ਕਾਰਵਾਈ ਕਿਉਂ ਨਾ ਆਰੰਭੀ ਜਾਵੇ। ਜੇਕਰ ਦਿੱਤੇ ਗਏ ਸਮੇਂ ਵਿਚ ਖਹਿਰਾ ਵੱਲੋਂ ਕੋਈ ਜਵਾਬ ਨਾ ਦਿੱਤਾ ਗਿਆ ਤਾਂ ਉਸਦੀ ਵਿਧਾਨ ਸਭਾ ਮੈਂਬਰੀ ਰੱਦ ਹੋ ਸਕਦੀ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …