ਕਿਹਾ – ਮਾਂ ਦੇ ਕਹਿਣ ‘ਤੇ ਸ਼ਰਾਬ ਤੋਂ ਛੁਡਾਇਆ ਖਹਿੜਾ
ਬਰਨਾਲਾ/ਬਿਊਰੋ ਨਿਊਜ਼
ਬਰਨਾਲਾ ‘ਚ ਰੈਲੀ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੈਂ ਪੰਜਾਬ ਖਾਤਰ ਸਦਾ ਲਈ ਸ਼ਰਾਬ ਦਾ ਫਾਹਾ ਵੱਢ ਦਿੱਤਾ ਹੈ। ਪਾਰਟੀ ਦੇ ਸੀਨੀਅਰ ਆਗੂਆਂ ਤੇ ਆਪਣੀ ਮਾਂ ਦੀ ਹਾਜ਼ਰੀ ਵਿਚ ਮੰਚ ਤੋਂ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਭਾਵੁਕ ਅੰਦਾਜ਼ ਵਿਚ ਕਿਹਾ, ‘ਮੈਂ ਬਾਦਲਾਂ, ਕਾਂਗਰਸੀਆਂ ਤੇ ਭਾਜਪਾ ਵਾਲਿਆਂ ਦੀਆਂ ਅੱਖਾਂ ‘ਚ ਰੜਕਦਾ ਹਾਂ। ਪੁਰਾਣੀਆਂ ਵੀਡੀਓ ਕੱਢ-ਕੱਢ ਮੈਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰਦੇ ਹਨ।’ ਭਗਵੰਤ ਨੇ ਮੰਨਿਆ ਕਿ ਕਲਾਕਾਰਾਂ ਦੀ ਦੁਨੀਆ ਵਿਚ ਸ਼ਰਾਬ ਵਗੈਰਾ ਚੱਲਦੀ ਰਹਿੰਦੀ ਸੀ, ਪਰ ਮੈਨੂੰ ਹੱਦੋਂ ਵੱਧ ਬਦਨਾਮ ਕੀਤਾ ਜਾਣ ਲੱਗਾ ਸੀ। ਮੇਰੀ ਮਾਂ ਨੇ ਮੇਰੀ ਬਦਨਾਮੀ ਦੇਖ ਕੇ ਕਿਹਾ, ‘ਵੇ ਪੁੱਤ ਪੰਜਾਬ ਖਾਤਰ ਜਿੱਥੇ ਸਭ ਕੁਝ ਛੱਡੀ ਫਿਰਦਾ ਹੈ, ਉਥੇ ਦਾਰੂ ਦਾ ਵੀ ਫਾਹਾ ਵੱਢ ਪਰ੍ਹਾਂ।’ ਉਨ੍ਹਾਂ ਕਿਹਾ ਕਿ ਮਾਂ ਦੇ ਇਨ੍ਹਾਂ ਸ਼ਬਦਾਂ ਮਗਰੋਂ ਮੈਂ ਇਰਾਦਾ ਪੱਕਾ ਕਰ ਲਿਆ ਕਿ ਦਾਰੂ ਦਾ ਸਦਾ ਲਈ ਫਾਹਾ ਵੱਢ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਵੇਰ ਦਾ ਭੁੱਲਿਆ ਸ਼ਾਮ ਨੂੰ ਘਰ ਪਰਤ ਆਏ ਤਾਂ ਉਸ ਨੂੰ ਭੁੱਲਿਆ ਨਹੀਂ ਕਹਿੰਦੇ, ਮੈਂ ਤਾਂ ਦੁਪਹਿਰੇ ਘਰ ਪਰਤ ਆਇਆਂ ਹਾਂ।
ਉਧਰ ਦੂਜੇ ਪਾਸੇ ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ‘ਆਪ’ ਦੀ ਬਠਿੰਡਾ ਰੈਲੀ ਨੂੰ ਭਗਵੰਤ ਮਾਨ ਦੀ ਸ਼ਰਾਬ ਛੁਡਾਊ ਰੈਲੀ ਦੱਸਿਆ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …