28.2 C
Toronto
Monday, August 10, 2026
spot_img
Homeਪੰਜਾਬਆਮ ਆਦਮੀ ਪਾਰਟੀ ਨੇ ਬਰਨਾਲਾ 'ਚ ਵਜਾਇਆ ਚੋਣ ਬਿਗਲ

ਆਮ ਆਦਮੀ ਪਾਰਟੀ ਨੇ ਬਰਨਾਲਾ ‘ਚ ਵਜਾਇਆ ਚੋਣ ਬਿਗਲ

ਆਮ ਆਦਮੀ ਪਾਰਟੀ ਨੇ ਬਰਨਾਲਾ ‘ਚ ਵਜਾਇਆ ਚੋਣ ਬਿਗਲਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਹੂੰਝਾ ਫੇਰੇਗਾ ‘ਝਾੜੂ’ : ਕੇਜਰੀਵਾਲ
ਬਰਨਾਲਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬਰਨਾਲਾ ਵਿਚ ਵੱਡੀ ਰੈਲੀ ਕਰਕੇ ਪੰਜਾਬ ਅੰਦਰ ਲੋਕ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਅਤੇ ਪਾਰਟੀ ਛੱਡ ਕੇ ਗਏ ਆਗੂਆਂ ਨੂੰ ਸਖ਼ਤ ਸੁਨੇਹਾ ਵੀ ਦਿੱਤਾ। ਸੰਗਰੂਰ ਸੰਸਦੀ ਸੀਟ ਤੋਂ ਭਗਵੰਤ ਮਾਨ ਨੂੰ ਉਮੀਦਵਾਰ ਬਣਾਉਣ ਦਾ ਰਸਮੀ ਤੌਰ ‘ਤੇ ਐਲਾਨ ਕਰਦਿਆਂ ਉਨ੍ਹਾਂ ਪੰਜਾਬੀਆਂ ਨੂੰ ਸਾਰੀਆਂ 13 ਸੀਟਾਂ ‘ਆਪ’ ਦੀ ਝੋਲੀ ਵਿਚ ਪਾਉਣ ਦੀ ਅਪੀਲ ਕੀਤੀ। ਰੈਲੀ ਦੌਰਾਨ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਹਰਮੋਹਨ ਧਵਨ ਨੂੰ ਵੀ ਉਮੀਦਵਾਰ ਐਲਾਨ ਦਿੱਤਾ ਗਿਆ। ਕੇਜਰੀਵਾਲ ਨੇ ਕਿਹਾ ਕਿ ਦੇਸ਼ ਵਿਚ ਕਿਸੇ ਮਾਈ ਦੇ ਲਾਲ ਦੀ ਹਿੰਮਤ ਨਹੀਂ ਜੋ ‘ਝਾੜੂ’ ਨੂੰ ਤੀਲਾ-ਤੀਲਾ ਕਰ ਦੇਵੇ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਉਨ੍ਹਾਂ ‘ਤੇ ਚਾਰ ਜਾਨਲੇਵਾ ਹਮਲੇ ਹੋਏ ਅਤੇ ਦਿੱਲੀ ਸਰਕਾਰ ਨੂੰ ਚੱਲਣ ਨਹੀਂ ਦਿੱਤਾ ਜਾ ਰਿਹਾ ਪਰ ‘ਝਾੜੂ’ ਤੀਲਾ ਤੀਲਾ ਨਹੀਂ ਹੋਈ ਬਲਕਿ ਰੱਬ ਨੇ ਪਾਰਟੀ ਵਿਚ ਆਏ ਸੁਆਰਥੀਆਂ, ਅਹੁਦਿਆਂ ਤੇ ਟਿਕਟਾਂ ਦੇ ਲਾਲਚੀ ਤੱਤਾਂ ਨੂੰ ਸਾਫ਼ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਨੂੰ ਬਚਾਉਣ ਲਈ ਭਾਜਪਾ ਵਿਰੋਧੀ ਪਾਰਟੀਆਂ ਮੋਦੀ ਨੂੰ ਹਰਾਉਣ ਲਈ ਇੱਕਜੁੱਟ ਹੋ ਰਹੀਆਂ ਹਨ। ਇਸ ਮੌਕੇ ਅੰਮ੍ਰਿਤਸਰ ਤੋਂ ਐਲਾਨੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ, ਵਿਰੋਧੀ ਧਿਰ ਆਗੂ ਹਰਪਾਲ ਸਿੰਘ ਚੀਮਾ, ਹੁਸ਼ਿਆਰਪੁਰ ਤੋਂ ਉਮੀਦਵਾਰ ਡਾ. ਰਵਜੋਤ, ਆਨੰਦਪੁਰ ਸਾਹਿਬ ਤੋਂ ਨਰਿੰਦਰ ਸਿੰਘ ਸ਼ੇਰਗਿੱਲ ਆਦਿ ਵੀ ਹਾਜ਼ਰ ਸਨ।

RELATED ARTICLES
POPULAR POSTS