18.9 C
Toronto
Friday, July 24, 2026
spot_img
Homeਪੰਜਾਬਅਦਾਲਤ ਨੇ ਢੱਡਰੀਆਂ ਵਾਲਿਆਂ ਨੂੰ ਮੁੜ ਮੁਹੱਈਆ ਕਰਵਾਈ ਸਰਕਾਰੀ ਸੁਰੱਖਿਆ

ਅਦਾਲਤ ਨੇ ਢੱਡਰੀਆਂ ਵਾਲਿਆਂ ਨੂੰ ਮੁੜ ਮੁਹੱਈਆ ਕਰਵਾਈ ਸਰਕਾਰੀ ਸੁਰੱਖਿਆ

ਹੋਰ ਬਾਬਿਆਂ ਨੂੰ ਮਿਲੀ ਸੁਰੱਖਿਆ ਦਾ ਵੀ ਰਿਵਿਊ ਕਰਨ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁੜ ਤੋਂ ਸਰਕਾਰੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਢੱਡਰੀਆਂ ਵਾਲਿਆਂ ਨੇ ਇਸ ਸਬੰਧੀ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਅਦਾਲਤ ਨੇ ਉਨ੍ਹਾਂ ਨੂੰ ਇਹ ਰਾਹਤ ਦਿੱਤੀ ਹੈ। ਧਿਆਨ ਰਹੇ ਕਿ ਸਾਲ 2016 ਵਿਚ ਢੱਡਰੀਆਂ ਵਾਲਿਆਂ ‘ਤੇ ਜਾਨ ਲੇਵਾ ਹਮਲਾ ਹੋਇਆ ਸੀ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਇਸ ਹਮਲੇ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਦਿੱਤੀ ਗਈ ਸੀ। ਬਾਅਦ ਵਿਚ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਿਚ ਕਾਫੀ ਕਟੌਤੀ ਕਰ ਦਿੱਤੀ ਸੀ।
ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਹੋਰ ਸੰਤਾਂ ਨੂੰ ਦਿੱਤੀ ਗਈ ਸੁਰੱਖਿਆ ਦਾ ਰੀਵਿਊ ਕਰੇ। ਹਾਈਕੋਰਟ ਵਿਚ ਸੁਰੱਖਿਆ ਸਬੰਧੀ ਪਟੀਸ਼ਨ ਪਾਉਣ ਵਾਲੇ ਪਟੀਸ਼ਨਰ ਦੇ ਵਕੀਲ ਕਿਹਾ ਕਿ ਕਈ ਬਾਬਿਆਂ ਤੇ ਸੰਤਾਂ ਨੂੰ 100 ਤੋਂ ਲੈ ਕੇ 200 ਤੱਕ ਸੁਰੱਖਿਆ ਮੁਲਾਜ਼ਮ ਦਿੱਤੇ ਹੋਏ ਹਨ।

RELATED ARTICLES
POPULAR POSTS