ਸੱਜਣ ਕੁਮਾਰ ਪਹਿਲਾਂ ਹੀ ਉਮਰ ਭਰ ਲਈ ਜੇਲ੍ਹ ‘ਚ ਹੈ ਬੰਦ
ਨਵੀਂ ਦਿੱਲੀ/ਬਿਊਰੋ ਨਿਊਜ਼
1984 ਸਿੱਖ ਕਤਲੇਆਮ ਨਾਲ ਜੁੜੇ ਸੁਲਤਾਨਪੁਰੀ ਕੇਸ ਵਿਚ ਅੱਜ ਦਿੱਲੀ ਦੀ ਅਦਾਲਤ ਵਲੋਂ ਸੱਜਣ ਕੁਮਾਰ ਵਿਰੁੱਧ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ 28 ਜਨਵਰੀ ਨੂੰ ਹੋਵੇਗੀ। ਮਾਨਯੋਗ ਜੱਜ ਪੂਨਮ ਏ ਬਾਂਬਾ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ ਅੱਜ ਸੱਜਣ ਕੁਮਾਰ ਨੂੰ ਪੇਸ਼ ਨਾ ਸਕਣ ਮਗਰੋਂ ਵਾਰੰਟ ਜਾਰੀ ਕੀਤੇ ਹਨ। ਸੱਜਣ ਕੁਮਾਰ ਸਿੱਖ ਕਤਲੇਆਮ ਨਾਲ ਸਬੰਧਤ ਇੱਕ ਹੋਰ ਮਾਮਲੇ ਵਿੱਚ ਉਮਰ ਭਰ ਲਈ ਤਿਹਾੜ ਜੇਲ੍ਹ ਵਿੱਚ ਬੰਦ ਹੈ।
ਜ਼ਿਕਰਯੋਗ ਹੈ ਕਿ ਸੁਲਤਾਨਪੁਰੀ ਵਿੱਚ ਸੁਰਜੀਤ ਸਿੰਘ ਦੇ ਕਤਲ ਮਾਮਲੇ ਅਤੇ ਭੀੜ ਨੂੰ ਭੜਕਾਉਣ ਦੇ ਦੋਸ਼ਾਂ ਤਹਿਤ ਸੱਜਣ ਕੁਮਾਰ, ਬ੍ਰਹਮਾਨੰਦ ਗੁਪਤਾ ਤੇ ਵੇਦ ਪ੍ਰਕਾਸ਼ ਸਮੇਤ ਤਿੰਨ ਵਿਅਕਤੀਆਂ ‘ਤੇ ਕੇਸ ਚੱਲ ਰਿਹਾ ਹੈ।
Check Also
ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ
ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …