Breaking News
Home / ਪੰਜਾਬ / ਢੀਂਡਸਾ ਪਰਿਵਾਰ ਨੇ ਸੰਗਰੂਰ ਲੋਕ ਸਭਾ ਸੀਟ ਲੜਨ ਤੋਂ ਵੱਟਿਆ ਪਾਸਾ

ਢੀਂਡਸਾ ਪਰਿਵਾਰ ਨੇ ਸੰਗਰੂਰ ਲੋਕ ਸਭਾ ਸੀਟ ਲੜਨ ਤੋਂ ਵੱਟਿਆ ਪਾਸਾ

ਪਰਮਿੰਦਰ ਢੀਂਡਸਾ ਨੇ ਕਿਹਾ – ਉਨ੍ਹਾਂ ਦਾ ਪਰਿਵਾਰ ਲੋਕ ਸਭਾ ਦੀ ਚੋਣ ਨਹੀਂ ਲੜੇਗਾ
ਸੰਗਰੂਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਵਿਚੋਂ ਕਿਨਾਰਾ ਕਰ ਚੁੱਕੇ ਸੁਖਦੇਵ ਸਿੰਘ ਢੀਂਡਸਾ ਦੇ ਪਰਿਵਾਰ ਨੇ ਲੋਕ ਸਭਾ ਚੋਣ ਤੋਂ ਵੀ ਪਾਸ ਵੱਟ ਲਿਆ ਹੈ। ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਅਤੇ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਲੋਕ ਸਭਾ ਚੋਣ ਨਹੀਂ ਲੜੇਗਾ। ਉਨ੍ਹਾਂ ਕਿਹਾ ਕਿ ਪਾਰਟੀ ਫੈਸਲਾ ਲਵੇਗੀ ਕਿ ਸੰਗਰੂਰ ਹਲਕੇ ਤੋਂ ਕਿਸ ਨੂੰ ਚੋਣ ਲੜਾਉਣੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਉਹ ਆਗਾਮੀ ਲੋਕ ਸਭਾ ਚੋਣ ਲੜਨ ਦੇ ਇਛੁੱਕ ਨਹੀਂ ਹਨ ਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਵਿਚੋਂ ਕੋਈ ਹੋਰ ਸ਼ਖ਼ਸ ਚੋਣ ਲੜਨਾ ਚਾਹੁੰਦਾ ਹੈ। ਜ਼ਿਕਰਯੋਗ ਹੈ ਕਿ ਇਹ ਚਰਚਾ ਛਿੜੀ ਹੋਈ ਸੀ ਪਰਮਿੰਦਰ ਸਿੰਘ ਢੀਂਡਸਾ ਨੂੰ ਅਕਾਲੀ ਦਲ ਸੰਗਰੂਰ ਤੋਂ ਲੋਕ ਸਭਾ ਦੀ ਚੋਣ ਲੜਾ ਸਕਦਾ ਹੈ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਉਹ ਇਸ ਸਮੇਂ ਲਹਿਰਾਗਾਗਾ ਤੋਂ ਵਿਧਾਇਕ ਹਨ ਤੇ ਉਹ ਵਿਧਾਨ ਸਭਾ ਵਿੱਚ ਆਪਣੇ ਹਲਕੇ ਦੀ ਨੁਮਾਇੰਦਗੀ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਹਾਈਕਮਾਨ ਉਨ੍ਹਾਂ ਨੂੰ ਚੋਣ ਲੜਣ ਲਈ ਕਹਿੰਦੀ ਹੈ ਤਾਂ ਉਹ ਇਸ ਸਬੰਧੀ ਪਾਰਟੀ ਆਗੂਆਂ ਨਾਲ ਗੱਲਬਾਤ ਜ਼ਰੂਰ ਕਰਨਗੇ।

Check Also

ਮਾਘੀ ਮੇਲੇ ਮੌਕੇ ਸਿਆਸੀ ਕਾਨਫਰੰਸ ਦੌਰਾਨ ਬਾਗੀਆਂ ’ਤੇ ਖੂਬ ਵਰ੍ਹੇ ਸੁਖਬੀਰ ਸਿੰਘ ਬਾਦਲ

ਪ੍ਰਕਾਸ਼ ਸਿੰਘ ਬਾਦਲ ਨੂੰ ਫਖਰ ਏ ਕੌਮ ਪੁਰਸਕਾਰ ਵਾਪਸ ਦੇਣ ਦੀ ਕੀਤੀ ਗਈ ਅਪੀਲ ਸ੍ਰੀ …