ਖਹਿਰਾ, ਬੈਂਸ ਭਰਾ, ਟਕਸਾਲੀ ਅਕਾਲੀ ਅਤੇ ਬਸਪਾ ਮਿਲ ਕੇ ਲੜੇਗੀ ਲੋਕ ਸਭਾ ਚੋਣਾਂ
ਸੁਖਪਾਲ ਖਹਿਰਾ ਨੇ ਕਿਹਾ- ਸਾਡਾ ਮੁਕਾਬਲਾ ਸਿਰਫ ਕਾਂਗਰਸ ਨਾਲ
ਲੁਧਿਆਣਾ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਵਿਚ ਅਕਾਲੀਆਂ ਅਤੇ ਕਾਂਗਰਸੀਆਂ ਨੂੰ ਢਾਹ ਲਾਉਣ ਲਈ ਸ਼੍ਰੋਮਣੀ ਅਕਾਲੀ ਦਲ (ਟਕਸਾਲੀ), ਪੰਜਾਬੀ ਏਕਤਾ ਪਾਰਟੀ, ਬਸਪਾ ਪੰਜਾਬ ਤੇ ਲੋਕ ਇਨਸਾਫ ਪਾਰਟੀ ਦੇ ਆਗੂਆਂ ਨੇ ਲੁਧਿਆਣਾ ਵਿਚ ਮੀਟਿੰਗ ਕੀਤੀ। ਮੀਟਿੰਗ ਵਿਚ ਫੈਸਲਾ ਹੋਇਆ ਕਿ ਪੰਜਾਬ ਡੈਮੋਕਰੇਟਿਕ ਅਲਾਇੰਸ ਬਣਾ ਕੇ ਪੰਜਾਬ ਵਿਚ ਸਾਂਝੇ ਤੌਰ ‘ਤੇ ਕੰਮ ਕੀਤਾ ਜਾਵੇਗਾ। ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਦੱਸਿਆ ਕਿ ਮੀਟਿੰਗ ਵਿਚ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਸਿਮਰਜੀਤ ਸਿੰਘ ਬੈਂਸ ਅਤੇ ਬਸਪਾ ਆਗੂ ਰਸ਼ਪਾਲ ਸਿੰਘ ਰਾਜੂ ਸ਼ਾਮਲ ਹੋਏ। ਖਹਿਰਾ ਨੇ ਕਿਹਾ ਕਿ ਇਹ ਸਾਰੀਆਂ ਹਮਖਿਆਲੀ ਪਾਰਟੀਆਂ ਇਕੱਠੀਆਂ ਹਨ ਅਤੇ ਲੋਕ ਸਭਾ ਚੋਣਾਂ ਮਿਲ ਕੇ ਹੀ ਲੜੀਆਂ ਜਾਣਗੀਆਂ। ਖਹਿਰਾ ਨੇ ਕਿਹਾ ਕਿ ਪੰਜਾਬ ਵਿਚੋਂ ਅਕਾਲੀਆਂ ਦਾ ਸਿਆਸੀ ਸਫਾਇਆ ਹੋ ਚੁੱਕਾ ਹੈ ਅਤੇ ਸਾਡਾ ਮੁਕਾਬਲਾ ਸਿਰਫ ਕਾਂਗਰਸ ਨਾਲ ਹੋਵੇਗਾ। ਜਦਕਿ ਟਕਸਾਲੀ ਆਗੂ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਡੈਮੋਕਰੇਟਿਕ ਅਲਾਇੰਸ ਅੱਜ ਸਮੇਂ ਦੀ ਮੰਗ ਸੀ। ਸਿਮਰਜੀਤ ਸਿੰਘ ਬੈਂਸ ਨੇ ਇਸ ਗਠਜੋੜ ਵਿਚ ਆਮ ਆਦਮੀ ਪਾਰਟੀ ਨੂੰ ਸ਼ਾਮਲ ਨਾ ਕਰਨ ਦੀ ਗੱਲ ਕਹੀ ਹੈ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …