ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਲਈ ਚਲਾਈ ਜਾਵੇ ਵਿਸ਼ੇਸ਼ ਰੇਲ ਗੱਡੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੇਲ ਮੰਤਰੀ ਪਿਊਸ਼ ਗੋਇਲ ਨੂੰ ਟਵੀਟ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਮੌਕੇ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਲਈ ਵਿਸ਼ੇਸ਼ ਰੇਲ ਗੱਡੀ ‘ਪ੍ਰਕਾਸ਼ ਪੁਰਬ ਐਕਸਪ੍ਰੈਸ’ ਚਲਾਉਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨਵੰਬਰ 2019 ਵਿਚ ਮਨਾਇਆ ਜਾਣਾ ਹੈ। ਇਸ ਨੂੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਇਸ ਇਤਿਹਾਸਕ ਦਿਨ ਨੂੰ ਮਨਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਧਿਆਨ ਰਹੇ ਕਿ ਸ਼੍ਰੋਮਣੀ ਕਮੇਟੀ ਨੇ ਵੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਸਿੱਕੇ ਜਾਰੀ ਕੀਤੇ ਸਨ। ਇਨ੍ਹਾਂ ਸਿੱਕਿਆਂ ਦੇ ਇਕ ਪਾਸੇ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਦੂਜੇ ਪਾਸੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਦਾ ਚਿੱਤਰ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …