ਕਿਹਾ – ਸਾਡੀ ਕੋਸ਼ਿਸ਼ ਹੈ ਕਿ ਲਾਂਘੇ ਦਾ ਕੰਮ ਪਾਕਿਸਤਾਨ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘੇ ਲਈ ਭਾਰਤ ਵਾਲੇ ਪਾਸੇ ਜ਼ਮੀਨ ਗ੍ਰਹਿਣ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਅਤੇ ਪਾਕਿਸਤਾਨ ਨੇ ਵੀ ਲਾਂਘੇ ਸਬੰਧੀ ਖਰੜਾ ਭਾਰਤ ਨਾਲ ਸਾਂਝਾ ਕਰ ਲਿਆ ਹੈ। ਇਸ ਤੋਂ ਬਾਅਦ ਅੱਜ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘੇ ਦਾ ਜੋ ਹਿੱਸਾ ਭਾਰਤ ਵਿਚ ਪੈਂਦਾ ਹੈ, ਉਹ ਜਲਦ ਮੁਕੰਮਲ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਸਬੰਧੀ ਅੱਜ ਸਮੀਖਿਆ ਵੀ ਕਰ ਲਈ ਗਈ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਪੰਜਾਬ ਸਰਕਾਰ ਸਮੇਤ ਉਨ੍ਹਾਂ ਨੂੰ ਸਾਰੀਆਂ ਧਿਰਾਂ ਦਾ ਸਮਰਥਨ ਪ੍ਰਾਪਤ ਹੈ ਤੇ ਕਿਸੇ ਨਾਲ ਕੋਈ ਸ਼ਿਕਾਇਤ ਵੀ ਨਹੀਂ ਹੈ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਰਕਾਰ ਦਾ ਯਤਨ ਹੈ ਕਿ ਪਾਕਿਸਤਾਨ ਤੋਂ ਵੀ ਪਹਿਲਾਂ ਆਪਣੇ ਪਾਸੇ ਵਾਲੇ ਲਾਂਘੇ ਨੂੰ ਮੁਕੰਮਲ ਕਰ ਲਿਆ ਜਾਵੇ।
ਇਸ ਤੋਂ ਪਹਿਲਾਂ ਰਾਜਨਾਥ ਸਿੰਘ ਵੱਲੋਂ ਅੱਜ ਅਟਾਰੀ ਸਰਹੱਦ ‘ਤੇ 32 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਨੇ ਬੀ.ਐਸ.ਐਫ. ਸੁਰੱਖਿਆ ਕਰਮਚਾਰੀਆਂ ਦੇ ਰਹਿਣ ਲਈ ਰਿਹਾਇਸ਼ੀ ਬਲਾਕ ਦਾ ਨੀਂਹ ਪੱਥਰ ਵੀ ਰੱਖਿਆ ਸੀ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …