18 C
Toronto
Wednesday, September 16, 2026
spot_img
Homeਭਾਰਤਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀ ਮਾਰ ਮੁਕਾਏ

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀ ਮਾਰ ਮੁਕਾਏ

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀ ਮਾਰ ਮੁਕਾਏਸ੍ਰੀਨਗਰ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਅੱਜ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਹ ਮੁਕਾਬਲਾ ਬਾਰਾਮੂਲੇ ਜ਼ਿਲ੍ਹੇ ਦੇ ਬਿਨੇਰ ਵਿਚ ਹੋਇਆ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਲਾਕੇ ਵਿਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਤੋਂ ਬਾਅਦ ਹੀ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਖੁਦ ਨੂੰ ਘਿਰੇ ਹੋਏ ਦੇਖ ਕੇ ਸੁਰੱਖਿਆ ਬਲਾਂ ‘ਤੇ ਗੋਲੀ ਚਲਾਉਣੀ ਸ਼ੁਰੂ ਕਰ ਦਿੱਤੀ ਅਤੇ ਫੌਜ ਨੇ ਜਵਾਬੀ ਕਾਰਵਾਈ ਵਿਚ ਤਿੰਨ ਅੱਤਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ । ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਵੀ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆ ਵਿਚ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ।

RELATED ARTICLES
POPULAR POSTS