Breaking News
Home / ਪੰਜਾਬ / ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀਆਂ ਨੂੰ ਬਾਦਲ ਨੇ ਖੂਬ ਭੰਡਿਆ

ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀਆਂ ਨੂੰ ਬਾਦਲ ਨੇ ਖੂਬ ਭੰਡਿਆ

ਕਿਹਾ – ਮਾਂ ਪਾਰਟੀ ਨਾਲ ਗਦਾਰੀ ਕਰਨ ਵਾਲਿਆਂ ਨੂੰ ਕਦੀ ਨਹੀਂ ਮਿਲੇਗੀ ਕਾਮਯਾਬੀ
ਬਠਿੰਡਾ/ਬਿਊਰੋ ਨਿਊਜ਼
ਅਕਾਲੀ ਦਲ ਤੋਂ ਵੱਖ ਹੋ ਕੇ ਵੱਖਰੀ ਪਾਰਟੀ ਬਣਾਉਣ ਵਾਲੇ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਅਤੇ ਡਾ. ਰਤਨ ਸਿੰਘ ਅਜਨਾਲਾ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੂਬ ਭੰਡਿਆ ਅਤੇ ਉਨ੍ਹਾਂ ਨੂੰ ਗੱਦਾਰ ਤੱਕ ਕਹਿ ਦਿੱਤਾ। ਬਠਿੰਡਾ ਵਿਚ ਬਾਦਲ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਬ੍ਰਹਮਪੁਰਾ, ਅਜਨਾਲਾ ਅਤੇ ਸੇਖਵਾਂ ਨੇ ਆਪਣੀ ਮਾਂ ਪਾਰਟੀ ਅਕਾਲੀ ਦਲ ਨਾਲ ਗਦਾਰੀ ਕੀਤੀ ਹੈ ਅਤੇ ਅਜਿਹੇ ਗਦਾਰਾਂ ਨੂੰ ਕਦੇ ਕਾਮਯਾਬੀ ਨਹੀਂ ਮਿਲੇਗੀ। ਬਾਦਲ ਨੇ ਕਿਹਾ ਕਿ ਕਿਸੇ ਦੇ ਜਾਣ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪੈਂਦਾ ਅਤੇ ਅੱਜ ਜੇਕਰ ਉਹ ਖੁਦ ਵੀ ਪਾਰਟੀ ਛੱਡ ਦਿੰਦੇ ਹਨ ਤਾਂ ਵੀ ਕੋਈ ਫਰਕ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਪਾਰਟੀ ਖਿਲਾਫ ਬੋਲ ਰਹੇ ਹਨ, ਕਦੇ ਪਾਰਟੀ ਨੇ ਉਨ੍ਹਾਂ ਨੂੰ ਇੱਜ਼ਤ ਮਾਣ ਬਖਸ਼ਿਆ ਸੀ। ਉਨ੍ਹਾਂ ਉਮੀਦ ਕੀਤੀ ਕਿ ਪੰਜਾਬ ਦੇ ਲੋਕ ਅਗਾਮੀ ਚੋਣਾਂ ਵਿਚ ਅਕਾਲੀ ਦਲ ਦਾ ਸਾਥ ਦੇਣਗੇ।

Check Also

ਦਿੱਲੀ ਕਿਸਾਨ ਮੋਰਚੇ ’ਚੋਂ ਪਰਤੇ ਪਿੰਡ ਮੱਤਾ ਦੇ ਕਿਸਾਨ ਦਰਸ਼ਨ ਸਿੰਘ ਦੀ ਗਈ ਜਾਨ

ਫਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਮੱਤਾ ਦੇ ਬਜ਼ੁਰਗ ਕਿਸਾਨ ਦੀ ਦਿੱਲੀ ਮੋਰਚੇ ਤੋਂ ਪਰਤਣ …