Breaking News
Home / ਪੰਜਾਬ / ਵਿਧਾਨ ਸਭਾ ਦੀ ਅਧਿਕਾਰ ਕਮੇਟੀ ਨੇ ਸੁਖਬੀਰ ਬਾਦਲ ਨੂੰ ਕੀਤਾ ਤਲਬ

ਵਿਧਾਨ ਸਭਾ ਦੀ ਅਧਿਕਾਰ ਕਮੇਟੀ ਨੇ ਸੁਖਬੀਰ ਬਾਦਲ ਨੂੰ ਕੀਤਾ ਤਲਬ

ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਬੋਲੇ ਸਨ ਮੰਦੇ ਸ਼ਬਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਦੇ ਸ਼ਬਦ ਬੋਲੇ ਸਨ। ਇਸ ਕਰਕੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਸੁਖਬੀਰ ਬਾਦਲ ਨੂੰ 6 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਕਮੇਟੀ ਨੇ ਸੁਖਬੀਰ ਬਾਦਲ ਨੂੰ ਉਸ ਸਮੇਂ ਤਲਬ ਕੀਤਾ ਹੈ, ਜਦੋਂ ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਗਤੀਵਿਧੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਜੂਨ 2017 ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਨੇ ਵਿਧਾਨ ਸਭਾ ਦੇ ਸਪੀਕਰ ਨੂੰ ‘ਗੁੰਡਾ ਕੇ.ਪੀ.’ ਕਹਿ ਕੇ ਸੰਬੋਧਨ ਕੀਤਾ ਸੀ, ਜਿਸ ਤੋਂ ਬਾਅਦ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਇਹ ਮਾਮਲਾ ਵਿਧਾਨ ਸਭਾ ਦੀ ਅਧਿਕਾਰ ਕਮੇਟੀ ਕੋਲ ਪਹੁੰਚਾਇਆ ਸੀ।

Check Also

ਪੰਜਾਬ ਕਾਂਗਰਸ ’ਚ ਗੁੱਟਬਾਜ਼ੀ ਵਧੀ – ਰਾਜਾ ਵੜਿੰਗ ਨੇ ਦੋ ਆਗੂਆਂ ਦੀ ਪਾਰਟੀ ’ਚ ਵਾਪਸੀ ਤੋਂ ਕੀਤਾ ਇਨਕਾਰ

ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਦੋ ਆਗੂਆਂ ਨੂੰ ਮੁੜ ਕਾਂਗਰਸ ਪਾਰਟੀ …