ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ – ਭਗਵੰਤ ਦੇ ਸ਼ਰਾਬ ਛੱਡਣ ਨਾਲ ਸਿਆਸਤ ‘ਚ ਕੋਈ ਫਾਇਦਾ ਨਹੀਂ ਹੋਣਾ
ਬਠਿੰਡਾ/ਬਿਊਰੋ ਨਿਊਜ਼
ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਲੋਂ ਬਰਨਾਲਾ ਵਿਚ ਰੈਲੀ ਕੀਤੀ ਗਈ ਸੀ ਅਤੇ ਇਸ ਮੌਕੇ ਭਗਵੰਤ ਮਾਨ ਨੇ ਸ਼ਰਾਬ ਤੋਂ ਤੌਬਾ ਕਰਨ ਦਾ ਐਲਾਨ ਕੀਤਾ ਸੀ। ਉਦੋਂ ਤੋਂ ਹੀ ਭਗਵੰਤ ਮਾਨ ਦਾ ਸ਼ਰਾਬ ਤੋਂ ਖਹਿੜਾ ਛੁਡਾਉਣਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਕਈ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਵਲੋਂ ਸ਼ਰਾਬ ਨੂੰ ਤੌਬਾ ਕਹਿਣਾ ਥੋੜ੍ਹਾ ਔਖਾ ਜਿਹਾ ਲੱਗਦਾ ਹੈ।
ਇਸ ਦੇ ਚੱਲਦਿਆਂ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਆਪਣੀ ਗੱਲ ਕਹਿ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਐਲਾਨ ਕਰਕੇ ਖੁਦ ਸਾਬਤ ਕਰ ਦਿੱਤਾ ਕਿ ਉਹ ਸ਼ਰਾਬ ਦਾ ਆਦੀ ਸੀ। ਉਨ੍ਹਾਂ ਕਿਹਾ ਕਿ ਹੁਣ ਭਗਵੰਤ ਮਾਨ ਦੇ ਸ਼ਰਾਬ ਛੱਡਣ ਨਾਲ ਸਿਆਸਤ ਵਿੱਚ ਕੋਈ ਫਾਇਦਾ ਨਹੀਂ ਹੋਣਾ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …