ਸਰਕਾਰ ਵਲੋਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਬਣਦਾ ਹੱਕ
ਗੁਰਦਾਸਪੁਰ/ਬਿਊਰੋ ਨਿਊਜ਼
ਕਰਤਾਰਪੁਰ ਲਾਂਘੇ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਲੰਘੇ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੀ ਲਾਂਘੇ ਦਾ ਕੰਮ ਪੂਰਾ ਕਰਨ ਦੀ ਗੱਲ ਕਹੀ ਸੀ। ਇਸ ਸਬੰਧੀ ਅੱਜ ਜ਼ਮੀਨ ਐਕੁਵਾਇਰ ਕਰਨ ਵਾਲੀ ਕੇਂਦਰੀ ਟੀਮ ਨੇ ਵੀ ਡੇਰਾ ਬਾਬਾ ਨਾਨਕ ਪਹੁੰਚ ਕੇ ਜਾਇਜ਼ਾ ਲਿਆ ਹੈ। ਹੁਣ ਇਸ ਟੀਮ ਨੇ ਤੈਅ ਕਰਨਾ ਹੈ ਕਿ ਕਿੰਨੀ ਜ਼ਮੀਨ ਐਕਵਾਇਰ ਕਰਨੀ ਹੈ। ਪੰਜਾਬ ਸਰਕਾਰ ਨੇ ਵੀ ਕੇਂਦਰੀ ਟੀਮ ਦਾ ਸਹਿਯੋਗ ਕਰਨ ਲਈ ਸੁਖਜਿੰਦਰ ਸਿੰਘ ਰੰਧਾਵਾ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਜ਼ਿੰਮੇਵਾਰੀ ਦਿੱਤੀ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰੀ ਟੀਮ ਦੇ ਚੇਅਰਮੈਨ ਅਨਿਲ ਬਮ ਨੇ ਦੱਸਿਆ ਕਿ ਭਾਰਤ ਵੱਲੋਂ ਲਾਂਘੇ ਦਾ ਕੰਮ ਸ਼ੁਰੂ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲਾਂਘਾ ਬਣਾਉਣ ਲਈ ਜਿਨ੍ਹਾਂ ਵੀ ਕਿਸਾਨਾਂ ਦੀ ਜ਼ਮੀਨ ਲਈ ਜਾਵੇਗੀ, ਉਨ੍ਹਾਂ ਨੂੰ ਸਰਕਾਰ ਵੱਲੋਂ ਬਣਦਾ ਹੱਕ ਦਿੱਤਾ ਜਾਏਗਾ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …