Breaking News
Home / ਪੰਜਾਬ / ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਪਾਕਿਸਤਾਨ ਵਲੋਂ ਸਿਰਫ ਸਿੱਖ ਸ਼ਰਧਾਲੂਆਂ ਨੂੰ ਦਰਸ਼ਨਾਂ ਦੀ ਆਗਿਆ ਦੇਣ ਦੀ ਤਜ਼ਵੀਜ਼

ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਪਾਕਿਸਤਾਨ ਵਲੋਂ ਸਿਰਫ ਸਿੱਖ ਸ਼ਰਧਾਲੂਆਂ ਨੂੰ ਦਰਸ਼ਨਾਂ ਦੀ ਆਗਿਆ ਦੇਣ ਦੀ ਤਜ਼ਵੀਜ਼

ਕੈਪਟਨ ਨੇ ਕੀਤਾ ਵਿਰੋਧ, ਕਿਹਾ – ਗੁਰੂ ਨਾਨਕ ਦੇਵ ਜੀ ਸਭ ਧਰਮਾਂ ਦੇ ਸਾਂਝੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਲੋਂ ਕੇਵਲ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਆਗਿਆ ਦੇਣ ਵਾਲੀ ਤਜਵੀਜ਼ ਦਾ ਵਿਰੋਧ ਕੀਤਾ ਹੈ। ਕੈਪਟਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਾਰੇ ਧਰਮਾਂ ਅਤੇ ਖ਼ਾਸ ਕਰਕੇ ਹਿੰਦੂਆਂ ਦੇ ਸਾਂਝੇ ਗੁਰੂ ਹਨ। ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਾਕਿਸਤਾਨ ਦੇ ਖੇਤਰ ਵਿਚ ਸ਼ਰਧਾਲੂਆਂ ਦੇ ਦਾਖਲੇ ਸੰਬੰਧੀ ਜਦੋਂ ਭਾਰਤ ਆਪਣਾ ਪੱਖ ਪੇਸ਼ ਕਰੇਗਾ ਤਾਂ ਇਸ ਮੁੱਦੇ ਨੂੰ ਵੀ ਸਾਹਮਣੇ ਲਿਆਂਦਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਸਿਧਾਂਤਾਂ ਵਿੱਚ ਵਿਤਕਰੇ ਲਈ ਕੋਈ ਥਾਂ ਨਹੀਂ ਹੈ ਅਤੇ ਇੱਥੋਂ ਤੱਕ ਕਿ ਲੰਗਰ ਦੀ ਸੇਵਾ ਦਾ ਸੰਕਲਪ ਵੀ ਜਾਤ-ਪਾਤ ਤੋਂ ਰਹਿਤ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਬਿਨਾ ਕਿਸੇ ਧਾਰਮਿਕ ਪੱਖਪਾਤ ਤੋਂ ਹਰੇਕ ਮਨੁੱਖ ਲਈ ਹਮੇਸ਼ਾ ਖੁੱਲ੍ਹੇ ਹਨ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …