ਟਵੀਟ ‘ਚ ਲਿਖਿਆ – ਪ੍ਰਿਯੰਕਾ ਪੂਰੀ ਦੁਨੀਆ ਲਈ ਇਕ ਰੋਲ ਮਾਡਲ
ਅੰਮ੍ਰਿਤਸਰ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਵਲੋਂ ਪ੍ਰਿਯੰਕਾ ਗਾਂਧੀ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ। ਇਸ ਸਬੰਧੀ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਕ ਟਵੀਟ ਕਰਕੇ ਖੁਸ਼ੀ ਜ਼ਾਹਰ ਕੀਤੀ ਅਤੇ ਵਧਾਈ ਦਿੱਤੀ। ਇਸ ਸਬੰਧੀ ਸਿੱਧੂ ਨੇ ਲਿਖਿਆ ਕਿ ਪ੍ਰਿਯੰਕਾ ਪੂਰੀ ਦੁਨੀਆ ਲਈ ਰੋਲ ਮਾਡਲ ਹੈ ਤੇ ਉਨ੍ਹਾਂ ਦੀ ਜਾਦੂਈ ਸ਼ਖ਼ਸੀਅਤ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਸਿੱਧੂ ਨੇ ਜਿੱਥੇ ਰਾਹੁਲ ਅਤੇ ਪ੍ਰਿਯੰਕਾ ਦੀ ਤਾਰੀਫ ਕੀਤੀ, ਉਥੇ ਭਾਜਪਾ ‘ਤੇ ਵੀ ਤਨਜ਼ ਕੱਸਦਿਆਂ ਕਿਹਾ ਕਿ, ਇਕ ਤੇ ਇਕ ਗਿਆਰਾਂ, ਭਾਜਪਾ ਨੌਂ ਦੋ ਗਿਆਰਾਂ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਨੇ ਪ੍ਰਿਯੰਕਾ ਗਾਂਧੀ ਦੀ ਨਿਯੁਕਤੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਕਾਂਗਰਸ ‘ਚ ਪਰਿਵਾਰਵਾਦ ਦਾ ਭਾਰੂ ਹੋਣਾ ਸਪੱਸ਼ਟ ਦਿਖਾਈ ਦੇ ਰਿਹਾ ਹੈ।
Check Also
ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ
ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ …