Breaking News
Home / ਭਾਰਤ / ਪ੍ਰਿਯੰਕਾ ਗਾਂਧੀ ਨੇ ਵੀ ਰੱਖਿਆ ਸਿਆਸਤ ਵਿਚ ਪੈਰ

ਪ੍ਰਿਯੰਕਾ ਗਾਂਧੀ ਨੇ ਵੀ ਰੱਖਿਆ ਸਿਆਸਤ ਵਿਚ ਪੈਰ

ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਸੌਂਪੀ ਜਨਰਲ ਸਕੱਤਰ ਦੀ ਜ਼ਿੰਮੇਵਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਬੇਟੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਭੈਣ ਪ੍ਰਿਯੰਕਾ ਗਾਂਧੀ ਦੀ ਵੀ ਅੱਜ ਰਾਜਨੀਤੀ ਵਿਚ ਐਂਟਰੀ ਹੋ ਗਈ। ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਉਹਨਾਂ ਨੂੰ ਉੱਤਰ ਪ੍ਰਦੇਸ਼-ਪੂਰਬੀ ਦੇ ਖੇਤਰਾਂ ਲਈ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਪ੍ਰਿਯੰਕਾ ਆਪਣਾ ਅਹੁਦਾ ਫਰਵਰੀ ਦੇ ਪਹਿਲੇ ਹਫਤੇ ਵਿਚ ਸੰਭਾਲਣਗੇ। ਇਸ ਤੋਂ ਇਲਾਵਾ ਗੁਲਾਮ ਨਬੀ ਆਜ਼ਾਦ ਨੂੰ ਹਰਿਆਣਾ ਦਾ ਇੰਚਾਰਜ ਲਾਇਆ ਗਿਆ ਹੈ, ਜਦਕਿ ਜਯੋਤੀਰਦੀਤਿਆ ਸਿੰਧੀਆ ਨੂੰ ਉੱਤਰ ਪ੍ਰਦੇਸ਼ ਦੇ ਪੱਛਮੀ ਖੇਤਰ ਦਾ ਜਨਰਲ ਸਕੱਤਰ ਲਾਇਆ ਗਿਆ ਹੈ। ਇਸੇ ਤਰ੍ਹਾਂ ਕੇ.ਸੀ ਵੇਣੁਗੋਪਾਲ ਨੂੰ ਰਾਸ਼ਟਰੀ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਮਿਲੀ ਹੈ। ਇਸੇ ਦੌਰਾਨ ਰਾਹੁਲ ਗਾਂਧੀ ਨੇ ਆਪਣੇ ਲੋਕ ਸਭਾ ਹਲਕੇ ਅਮੇਠੀ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪ੍ਰਿਅੰਕਾ ਗਾਂਧੀ ਨੂੰ ਕਾਂਗਰਸ ਦੀ ਜਨਰਲ ਸਕੱਤਰ ਬਣਾ ਦਿੱਤਾ ਹੈ ਅਤੇ ਉੱਤਰ ਪ੍ਰਦੇਸ਼ ਵਿਚ ਕਾਂਗਰਸ ਪੂਰੇ ਦਮ ਨਾਲ ਚੋਣਾਂ ਲੜੇਗੀ।

Check Also

ਭਾਰਤ ਦੇ 10 ਸੂਬਿਆਂ ’ਚ 96 ਸੀਟਾਂ ’ਤੇ ਚੌਥੇ ਗੇੜ ਤਹਿਤ ਵੋਟਾਂ ਭਲਕੇ ਸੋਮਵਾਰ ਨੂੰ

ਪੰਜਾਬ ’ਚ 1 ਜੂਨ ਨੂੰ ਹੋਵੇਗੀ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਲਈ …