ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਵਿਚ 15ਵੇਂ ‘ਪਰਵਾਸੀ ਭਾਰਤੀ ਸੰਮੇਲਨ’ ਦੌਰਾਨ ਕਿਹਾ ਕਿ ਮੈਂ ਪਰਵਾਸੀ ਭਾਰਤੀਆਂ ਨੂੰ ਭਾਰਤ ਦੇ ਬ੍ਰਾਂਡ ਅੰਬੈਸਡਰ ਦੇ ਤੌਰ ‘ਤੇ ਦੇਖਦਾ ਹਾਂ। ਇਸ ਮੌਕੇ ਮੋਦੀ ਨੇ ਕਿਹਾ ਕਿ ਭਾਰਤੀ ਨਾਗਰਿਕਾਂ ਨੂੰ ਨੇੜਲੇ ਭਵਿੱਖ ਵਿਚ ਚਿਪ ਆਧਾਰਿਤ ਈ-ਪਾਸਪੋਰਟ ਜਾਰੀ ਕੀਤੇ ਜਾਣਗੇ। ਇਕ ਕੇਂਦਰੀਕ੍ਰਿਤ ਪਾਸਪੋਰਟ ਪ੍ਰਣਾਲੀ ਤਹਿਤ ਇਸ ਤਰ੍ਹਾਂ ਦੇ ਪਾਸਪੋਰਟ ਜਾਰੀ ਕਰਨ ਲਈ ਕੰਮ ਚੱਲ ਰਿਹਾ ਹੈ।
ਕੈਨੇਡੀਅਨ ਪੰਜਾਬਣ ਜੱਸੀ ਦੇ ਕਾਤਲ ਮਾਂ ਅਤੇ ਮਾਮੇ ਨੂੰ ਕੀਤਾ ਪੰਜਾਬ ਦੇ ਹਵਾਲੇ
ਨਵੀਂ ઠਦਿੱਲੀ/ਬਿਊਰੋ ਨਿਊਜ਼
ਕੈਨੇਡੀਅਨ ਪੰਜਾਬਣ ਜਸਵਿੰਦਰ ਕੌਰ ਜੱਸੀ ਦੇ ਆਨਰ ਕਿਲਿੰਗ ਦੇ ਦੋਸ਼ੀ ਜੱਸੀ ਦੀ ਮਾਂ ਮਲਕੀਤ ਕੌਰ ઠਅਤੇ ਮਾਮੇ ਸੁਰਜੀਤ ਸਿੰਘ ਬਦੇਸ਼ਾ ਨੂੰ ਪੰਜਾਬ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹੁਣ ਇਸ ਪੂਰੇ ਮਾਮਲੇ ਨੂੰ ਮਾਲੇਰਕੋਟਲਾ ਦੀ ਅਦਾਲਤ ਵੇਖੇਗੀ। ਜਾਣਕਾਰੀ ਅਨੁਸਾਰ ਇਨ੍ਹਾਂ ਨੂੰ ਦਿੱਲੀ ਤੋਂ ਪੰਜਾਬ ਲਿਆ ਰਹੀ ਸੰਗਰੂਰ ਪੁਲਿਸ ਦੀ ਟੀਮ ਵੱਲੋਂ ਉਨ੍ਹਾਂ ਦੋਵਾਂ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਨ੍ਹਾਂ ਦਾ ਇੱਕ ਦਿਨ ਦਾ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਗਿਆ। ਇਸ ਤੋਂ ਪਹਿਲਾਂ ઠਪੁਲਿਸ ਟੀਮ ਵੱਲੋਂ ਉਨ੍ਹਾਂ ਦੋਹਾਂ ਦਾ ਮੈਡੀਕਲ ਵੀ ਕਰਵਾਇਆ ਗਿਆ। ਰਾਤ ਉਨ੍ਹਾਂ ਦੋਹਾਂ ਦੋਸ਼ੀਆਂ ਨੂੰ ਸੰਗਰੂਰ ਪੁਲਿਸ ਦੀ ਨਿਗਰਾਨੀ ਵਿਚ ਰੱਖਿਆ ਗਿਆ ਅਤੇ ਅਗਲੇ ਦਿਨ ਮਲੇਰਕੋਟਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।
Check Also
ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ
ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …