Breaking News
Home / ਦੁਨੀਆ / ਬੰਗਾ ਨੇੜਲੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ‘ਚ ਗੋਲੀ ਮਾਰ ਕੇ ਹੱਤਿਆ

ਬੰਗਾ ਨੇੜਲੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ‘ਚ ਗੋਲੀ ਮਾਰ ਕੇ ਹੱਤਿਆ

ਨਵਾਂਸ਼ਹਿਰ/ਬਿਊਰੋ ਨਿਊਜ਼ : ਨਵਾਂ ਸ਼ਹਿਰ ‘ਚ ਪੈਂਦੇ ਬੰਗਾ ਨੇੜਲੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ਵਿਖੇ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ ਗੁਰਪ੍ਰੀਤ ਗੋਪੀ ਦੀ ਦਾਦੀ-ਦਾਦਾ ਨੇ ਦੱਸਿਆ ਕਿ ਉਨ੍ਹਾਂ ਦਾ ਪੋਤਾ ਪਿਛਲੇ ਕਰੀਬ 12 ਸਾਲਾਂ ਤੋਂ ਮਨੀਲਾ ਗਿਆ ਹੋਇਆ ਸੀ, ਜੋ ਕਿ ਉੱਥੇ ਫਾਈਨਾਂਸ ਦਾ ਕੰਮ ਕਰ ਰਿਹਾ ਸੀ, ਜਿਸ ਨੂੰ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਗੋਲੀ ਮਾਰਨ ਉਪਰੰਤ ਲੁਟੇਰੇ ਨਗਦੀ ਅਤੇ ਉਸ ਦਾ ਵਾਹਨ ਵੀ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ। ਗੁਰਪ੍ਰੀਤ ਦੀ ਮੌਤ ਦੀ ਖਬਰ ਸੁਣਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।

Check Also

ਅਮਰੀਕਾ ਵੱਲੋਂ ਵੱਡੀ ਪੱਧਰ ‘ਤੇ ਕੌਮਾਂਤਰੀ ਵਿਦਿਆਰਥੀਆਂ ਦੇ ਰੱਦ ਕੀਤੇ ਜਾ ਰਹੇ ਵੀਜਿਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਚਿੰਤਾ ਵਧੀ

ਛੋਟੇ ਮੋਟੇ ਝਗੜਿਆਂ ਵਿਚ ਸ਼ਾਮਿਲ ਵਿਦਿਆਰਥੀਆਂ ਦੇ ਵੀਜੇ ਵੀ ਕੀਤੇ ਜਾ ਰਹੇ ਹਨ ਰੱਦ ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ …