ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਸਬੰਧਤ ਕੇਸ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਖਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ। ਜ਼ਿਲ੍ਹਾ ਜੱਜ ਪੂਨਮ ਏ.ਬਾਂਬਾ ਵੱਲੋਂ ਜਾਰੀ ਵਾਰੰਟ ਵਿੱਚ ਸੱਜਣ ਕੁਮਾਰ ਨੂੰ 28 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਤਿਹਾੜ ਜੇਲ੍ਹ ਦਾ ਪ੍ਰਸ਼ਾਸਨ ਸੱਜਣ ਨੂੰ ਕੇਸ ਦੀ ਸੁਣਵਾਈ ਦੌਰਾਨ ਪੇਸ਼ ਕਰਨ ਵਿੱਚ ਨਾਕਾਮ ਰਿਹਾ ਸੀ। ਟਰਾਇਲ ਕੋਰਟ ਵਿੱਚ ਚੱਲ ਰਹੇ ਇਸ ਕੇਸ ਵਿੱਚ ਕੁਮਾਰ ਸਮੇਤ ਦੋ ਹੋਰਨਾਂ ਬ੍ਰਹਮਾਨੰਦ ਗੁਪਤਾ ਤੇ ਵੇਦ ਪ੍ਰਕਾਸ਼ ਖਿਲਾਫ਼ ਕਤਲੇਆਮ ਤੇ ਸੁਲਤਾਨਪੁਰੀ ਵਿੱਚ ਸੁਰਜੀਤ ਸਿੰਘ ਦੀ ਹੱਤਿਆ ਦੇ ਦੋਸ਼ ਆਇਦ ਕੀਤੇ ਗਏ ਹਨ। ਸੱਜਣ ਕੁਮਾਰ, ਦਿੱਲੀ ਹਾਈ ਕੋਰਟ ਵੱਲੋਂ ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿੱਚ ਸੁਣਾਈ ਉਮਰ ਕੈਦ ਦੀ ਸਜ਼ਾ ਤਹਿਤ ਤਿਹਾੜ ਜੇਲ੍ਹ ਵਿੱਚ ਬੰਦ ਹੈ। ਕੇਸ ਦੀ ਗਵਾਹ ਚਾਮ ਕੌਰ ਨੇ ਪਿਛਲੇ ਸਾਲ 16 ਨਵੰਬਰ ਨੂੰ ਅਦਾਲਤ ਸਾਹਮਣੇ ਸੱਜਣ ਕੁਮਾਰ ਦੀ ਸ਼ਨਾਖ਼ਤ ਕਰਦਿਆਂ ਕਿਹਾ ਸੀ ਕਿ ਇਸੇ ਸ਼ਖ਼ਸ ਨੇ ਕਥਿਤ ਸਿੱਖਾਂ ਨੂੰ ਮਾਰਨ ਲਈ ਭੀੜ ਨੂੰ ਉਕਸਾਇਆ ਸੀ। ਕੌਰ ਤੋਂ ਪਹਿਲਾਂ ਇਕ ਹੋਰ ਅਹਿਮ ਗਵਾਹ ਸ਼ੀਲਾ ਕੌਰ ਵੀ ਸੱਜਣ ਕੁਮਾਰ ਦੀ ਸ਼ਨਾਖਤ ਕਰ ਚੁੱਕੀ ਹੈ।
ਜੇ.ਜੇ. ਸਿੰਘ ਨੇ ਪੰਜਾਬ ਡੈਮੋਕ੍ਰੇਟਿਕ ਫਰੰਟ ਵਲੋਂ ਫਿਰੋਜ਼ਪੁਰ ਤੋਂ ਚੋਣ ਲੜਨ ਦਾ ਮਨ ਬਣਾਇਆ
ਨਵੀਂ ਦਿੱਲੀ : ਭਾਰਤੀ ਫੌਜ ਦੇ ਸੇਵਾਮੁਕਤ ਜਨਰਲ ਜੇ.ਜੇ. ਸਿੰਘ ਨੇ ਆਗਾਮੀ ਲੋਕ ਸਭਾ ਚੋਣਾਂ ਵਿਚ ਫਿਰੋਜ਼ਪੁਰ ਤੋਂ ਚੋਣ ਲੜਨ ਦਾ ਮਨ ਬਣਾ ਲਿਆ ਹੈ। ਜੇਜੇ ਸਿੰਘ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਪੰਜਾਬ ਡੈਮੋਕ੍ਰੈਟਿਕ ਫਰੰਟ ਵਿੱਚ ਸ਼ਾਮਲ ਹੋ ਚੁੱਕੇ ਹਨ ਤੇ ਉਨ੍ਹਾਂ ਸਹਿਯੋਗੀ ਪਾਰਟੀਆਂ ਨੂੰ ਆਪਣੀ ਇੱਛਾ ਵੀ ਜ਼ਾਹਰ ਕਰ ਦਿੱਤੀ ਹੈ। ਉਨ੍ਹਾਂ ਫ਼ਿਰੋਜ਼ਪੁਰ ਤੋਂ ਲੋਕ ਸਭਾ ਚੋਣ ਲੜਨ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਅਤੇ ਫਿਰੋਜ਼ਪੁਰ ਨਾਲ ਆਪਣਾ ਨੇੜਲਾ ਰਿਸ਼ਤਾ ਦੱਸਿਆ। ਉਨ੍ਹਾਂ ਦੱਸਿਆ ਕਿ ਉਹ ਖ਼ੁਦ ਪਠਾਨਕੋਟ ਤੋਂ ਫ਼ਿਰੋਜ਼ਪੁਰ ਤਕ ਦੇਸ਼ ਦੀ ਕੌਮਾਂਤਰੀ ਸਰਹੱਦ ਦੀ ਰਾਖੀ ਕਰ ਚੁੱਕੇ ਹਨ। ਧਿਆਨ ਰਹੇ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਜੇ.ਜੇ. ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਟਿਆਲਾ ਤੋਂ ਕੈਪਟਨ ਅਮਰਿੰਦਰ ਖਿਲਾਫ ਚੋਣ ਵੀ ਲੜੀ ਸੀ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …