ਸੀਬੀਐਸਈ ਸਕੂਲਾਂ ‘ਚ ਸਰਟੀਫਿਕੇਟ ਲਈ ਪੰਜਾਬੀ ਜ਼ਰੂਰੀ
ਪਟਿਆਲਾ/ਬਿਊਰੋ ਨਿਊਜ਼ : ਹੁਣ ਪੰਜਾਬ ਵਿਚ ਸੀਬੀਐਸਈ ਲਈ ਵੀ ਪੰਜਾਬੀ ਪੜ੍ਹਨਾ ਲਾਜ਼ਮੀ ਹੋਵੇਗਾ। ਪੰਜਾਬੀ ਨਾ ਪੜ੍ਹਨ ਦੀ ਸੂਰਤ ਵਿਚ ਉਨ੍ਹਾਂ ਨੂੰ ਸਰਟੀਫਿਕੇਟ ਜਾਰੀ ਨਹੀਂ ਕੀਤਾ ਜਾਵੇਗਾ।
ਉਧਰ ਜੇ ਕਿਸੇ ਸਕੂਲ ਵਲੋਂ ਇਨ੍ਹਾਂ ਨਿਯਮਾਂ ਦੀ ਅਣਦੇਖੀ ਕੀਤੀ ਗਈ ਤਾਂ ਸਕੂਲ ਦੀ ਮਾਨਤਾ ਤੱਕ ਰੱਦ ਹੋ ਸਕਦੀ ਹੈ।
ਇਸ ਸਬੰਧੀ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨਜ਼ ਸੈਕੰਡਰੀ ਐਜੂਕੇਸ਼ਨ ਸੁਖਜੀਤਪਾਲ ਸਿੰਘ ਨੇ ਚੇਅਰਮੈਨ ਸੀਬੀਐਸਈ ਨੂੰ ਪੱਤਰ ਜਾਰੀ ਕਰਕੇ ਪੰਜਾਬ ਲਰਨਿੰਗ ਐਂਡ ਅਦਰ ਲੈਂਗੂਇਜ਼ ਐਕਟ 2008 ਦਾ ਹਵਾਲਾ ਦਿੰਦਿਆਂ ਪੰਜਾਬੀ ਨੂੰ ਸੂਬੇ ਦੇ ਸਾਰੇ ਸਕੂਲਾਂ ਵਿਚ ਲਾਗੂ ਕਰਵਾਉਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੀਬੀਐਸਈ ਸਕੂਲਾਂ ਵਿਚ ਪੰਜਾਬੀ ਚੋਣਵਾਂ ਵਿਸ਼ਾ ਸੀ। ਡੀਪੀਆਈ ਸੈਕੰਡਰੀ ਨੇ ਚੇਅਰਮੈਨ ਸੀਬੀਐਸਈ ਨੂੰ ਪੱਤਰ ਜਾਰੀ ਕਰਕੇ ਨਿਰਦੇਸ਼ਾਂ ਮੁਤਾਬਕ ਛੇਤੀ ਕਾਰਵਾਈ ਕਰਨ ਲਈ ਕਿਹਾ ਹੈ।
ਨਿਰਦੇਸ਼ਾਂ ‘ਚ ਕਿਹਾ ਗਿਆ ਕਿ 2009-10 ਤੋਂ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਦੇ ਰੂਪ ਵਿਚ ਪੜ੍ਹਾਉਣ ਦੀ ਵਿਵਸਥਾ ਸੀ, ਪਰ ਵਿਭਾਗ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਸੂਬੇ ਵਿਚ ਕਈ ਸਕੂਲ ਜੋ ਸੀਬੀਐਸਈ ਨਾਲ ਸਬੰਧਿਤ ਹਨ, ਨਿਯਮਾਂ ਦੀ ਉਲੰਘਣਾ ਕਰਦਿਆਂ ਵਿਵਸਥਾਵਾਂ ਦੀ ਪਾਲਣਾ ਨਹੀਂ ਕਰ ਰਹੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …