ਕਿਹਾ – ਸਾਡੀ ਕੋਸ਼ਿਸ਼ ਹੈ ਕਿ ਲਾਂਘੇ ਦਾ ਕੰਮ ਪਾਕਿਸਤਾਨ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇ
ਅਟਾਰੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਭਾਰਤ ਸਰਕਾਰ ਵਲੋਂ ਹਰ ਹਾਲਤ ਵਿਚ ਤਿਆਰ ਕੀਤਾ ਜਾਵੇਗਾ ਅਤੇ ਭਾਰਤ ਵਾਲੇ ਪਾਸੇ ਦਾ ਲਾਂਘੇ ਵਾਲਾ ਹਿੱਸਾ ਕੇਂਦਰ ਸਰਕਾਰ ਨਿਰਧਾਰਿਤ ਸਮੇਂ ਵਿਚ ਮੁਕੰਮਲ ਕਰੇਗੀ। ਉਨ੍ਹਾਂ ਨੇ ਕਰਤਾਰਪੁਰ ਲਾਂਘਾ ਯੋਜਨਾ ਦੀ ਪ੍ਰਗਤੀ ਬਾਰੇ ਸਮੀਖਿਆ ਵੀ ਕੀਤੀ ਹੈ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘੇ ਦਾ ਜੋ ਹਿੱਸਾ ਭਾਰਤ ਵਿਚ ਪੈਂਦਾ ਹੈ, ਉਹ ਜਲਦ ਮੁਕੰਮਲ ਹੋਵੇਗਾ। ਰਾਜਨਾਥ ਸਿੰਘ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਪੰਜਾਬ ਸਰਕਾਰ ਸਮੇਤ ਉਨ੍ਹਾਂ ਨੂੰ ਸਾਰੀਆਂ ਧਿਰਾਂ ਦਾ ਸਮਰਥਨ ਪ੍ਰਾਪਤ ਹੈ ਤੇ ਕਿਸੇ ਨਾਲ ਕੋਈ ਸ਼ਿਕਾਇਤ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਯਤਨ ਹੈ ਕਿ ਪਾਕਿਸਤਾਨ ਤੋਂ ਵੀ ਪਹਿਲਾਂ ਆਪਣੇ ਪਾਸੇ ਵਾਲੇ ਲਾਂਘੇ ਨੂੰ ਮੁਕੰਮਲ ਕਰ ਲਿਆ ਜਾਵੇ। ਅਟਾਰੀ-ਸਰਹੱਦ ‘ਤੇ ਦਰਸ਼ਕ ਗੈਲਰੀ ਦਾ ਉਦਘਾਟਨ ਅਤੇ ਬੀਐਸਐੱਫ ਜਵਾਨਾਂ ਦੇ ਰਿਹਾਇਸ਼ੀ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਆਏ ਕੇਂਦਰੀ ਗ੍ਰਹਿ ਮੰਤਰੀ ਨੇ ਰੀਟ੍ਰੀਟ ਰਸਮ ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਯੋਜਨਾ ਬਾਰੇ ਵੱਖ-ਵੱਖ ਮੰਤਰਾਲਿਆਂ ਦੇ ਸਕੱਤਰਾਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ ਹੈ ਅਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਭਾਰਤ ਸਰਕਾਰ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਭਾਰਤ ਵਾਲੇ ਪਾਸੇ ਦਾ ਲਾਂਘੇ ਸਬੰਧੀ ਕੰਮ ਨਿਰਧਾਰਿਤ ਸਮੇਂ ਵਿਚ ਪੂਰਾ ਕੀਤਾ ਜਾਵੇਗਾ।
ਕਰਤਾਰਪੁਰ ਲਾਂਘੇ ਦੀ ਰੂਪ-ਰੇਖਾ ਲਈ ਭਾਰਤ ਵਲੋਂ ਪਾਕਿ ਨੂੰ 26 ਫਰਵਰੀ ਤੇ 7 ਮਾਰਚ ਨੂੰ ਗੱਲਬਾਤ ਦਾ ਸੱਦਾઠ
ਕਰਤਾਰਪੁਰ ਲਾਂਘੇ ਸਬੰਧੀ ਪਾਕਿ ਵਲੋਂ ਭਾਰਤ ਸਰਕਾਰ ਨਾਲ ਸਾਂਝੇ ਕੀਤੇ ਖਰੜੇ ਤੋਂ ਬਾਅਦ ਭਾਰਤ ਨੇ ਵੀ ਪਾਕਿਸਤਾਨ ਨਾਲ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਤੱਕ ਬਣਾਏ ਜਾਣ ਵਾਲੇ ਪ੍ਰਸਤਾਵਿਤ ਲਾਂਘੇ ਨੂੰ ਜੋੜਨ ਵਾਲੇ ਬਿੰਦੂ (ਕਰਾਸਿੰਗ ਪੁਆਇੰਟ) ਲਈ ਤਾਲਮੇਲ ਕੀਤਾ ਹੈ ਤੇ ਅਗਲੀ ਰੂਪ-ਰੇਖਾ ਤੈਅ ਕਰਨ ਲਈ ਇਸਲਾਮਾਬਾਦ ਨੂੰ ਗੱਲਬਾਤ ਦੀ ਤਜਵੀਜ਼ ਭੇਜੀ। ਵਿਦੇਸ਼ ਮੰਤਰਾਲੇ ਅਨੁਸਾਰ ਭਾਰਤ ਨੇ ਇਸ ਸਬੰਧੀ ਦੋ ਤਰੀਕਾਂ ਦੀ ਤਜਵੀਜ਼ ਰੱਖੀ ਹੈ, ਜਿਸ ਤਹਿਤ 26 ਫਰਵਰੀ ਤੇ 7 ਮਾਰਚ 2019 ਨੂੰ ਪਾਕਿਸਤਾਨੀ ਵਫਦ ਨੂੰ ਭਾਰਤ ਆਉਣ ਦਾ ਪ੍ਰਸਤਾਵ ਦਿੱਤਾ ਹੈ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …