Breaking News
Home / ਪੰਜਾਬ / ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਕੋਈ ਅਧਾਰ ਨਹੀਂ : ਸੁਖਪਾਲ ਖਹਿਰਾ

ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਕੋਈ ਅਧਾਰ ਨਹੀਂ : ਸੁਖਪਾਲ ਖਹਿਰਾ

ਲੁਧਿਆਣਾ : ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਜ਼ੋਰਦਾਰ ਸ਼ਬਦੀ ਹਮਲੇ ਕੀਤੇ। ਖਹਿਰਾ ਨੇ ‘ਆਪ’ ਉਤੇ ਵੀ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਪਾਰਟੀ ਦਾ ਪੰਜਾਬ ਵਿਚ ਕੋਈ ਆਧਾਰ ਨਹੀਂ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਹਰ ਫਰੰਟ ‘ਤੇ ਫੇਲ੍ਹ ਹੋ ਗਈ ਹੈ। ਸਰਕਾਰ ਦਾ ‘ਕੈਪਟਨ’ ਆਪਣਿਆਂ ਨੂੰ ਬਚਾਉਣ ਅਤੇ ਕੇਂਦਰ ਨੂੰ ਖੁਸ਼ ਰੱਖਣ ਲਈ ਆਏ ਦਿਨ ਬੇਤੁਕੇ ਬਿਆਨ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਰਤਾਰਪੁਰ ਲਾਂਘੇ ਸਬੰਧੀ ਕੈਪਟਨ ਵੱਲੋਂ ਦਿੱਤੇ ਬਿਆਨ ਕਿਸੇ ਤੋਂ ਭੁੱਲੇ ਨਹੀਂ ਹਨ। ਡੀਜੀਪੀ ਸੁਰੇਸ਼ ਅਰੋੜਾ ਦੇ ਸੇਵਾਕਾਲ ਵਿਚ ਲਗਾਤਾਰ ਵਾਧਾ ਹੋਣਾ ਵੀ ਦਾਲ ਵਿਚ ਕੁਝ ਕਾਲਾ ਹੋਣ ਦੀ ਗਵਾਹੀ ਭਰਦਾ ਹੈ।
ਅਭਿਮੰਨਿਊ ਦੀ ਬੋਲਤੀ ਬੰਦ
ਲੋਕ ਸਭਾ ਚੋਣਾਂ ਦੇ ਲਈ ਪੰਜਾਬ ਭਾਜਪਾ ਦੇ ਇੰਚਾਰਜ ਕੈਪਟਨ ਅਭਿਮੰਨਿਊ ਹਰਿਆਣਾ ਦੇ ਵਿੱਤ ਮੰਤਰੀ ਵੀ ਹਨ। ਇਕ ਪ੍ਰੈਸ ਕਾਨਫਰੰਸ ‘ਚ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਪੰਜਾਬ ‘ਚ ਲੋਕ ਸਭਾ ਚੋਣ ਕਿ ਆਧਾਰ ‘ਤੇ ਲੜੋਗੇ ਤਾਂ ਉਨ੍ਹਾਂ ਨੇ ਜਵਾਬ ਦਿੱਤਾ ਕਿ ਕੇਂਦਰ ਸਰਕਾਰ ਸਮੇਤ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚੋਣ ਲੜਾਂਗੇ। ਜਦੋਂ ਉਨ੍ਹਾਂ ਨੂੰ ਯਾਦ ਕਰਵਾਇਆ ਗਿਆ ਕਿ ਪੰਜਾਬ ਦਾ ਸਭ ਤੋਂ ਵੱਡਾ ਮੁੱਦਾ ਕਿ ਪੰਜਾਬ ਦਾ ਪਾਣੀ ਹਰਿਆਣਾ ਨੂੰ ਨਾ ਦਿੱਤਾ ਜਾਵੇ ਅਤੇ ਚੰਡੀਗੜ੍ਹ ਪੰਜਾਬ ਨੂੰ ਮਿਲੇ। ਅਜਿਹੇ ਮੁੱਦਿਆਂ ਨੂੰ ਲੈ ਕੇ ਉਹ ਕੀ ਕਹਿਣਗੇ। ਇਸ ‘ਤੇ ਕੈਪਟਨ ਅਭਿਮੰਨਿਊ ਨੂੰ ਕੋਈ ਜਵਾਬ ਨਾ ਸੁੱਝਿਆ ਅਤੇ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਤੋਂ ਉਠ ਕੇ ਜਾਣ ਨੂੰ ਹੀ ਚੰਗਾ ਸਮਝਿਆ।
ਅਸਫ਼ਰ ਲੱਗੇ ਅਰੋੜਾ ਖਿਲਾਫ ਲਾਬਿੰਗ ‘ਚ
ਡੀਜੀਪੀ ਸੁਰੇਸ਼ ਅਰੋੜਾ ਨੂੰ 9 ਮਹੀਨੇ ਦੀ ਐਕਸਟੈਨਸ਼ਨ ਮਿਲਦੇ ਹੀ ਕੁਝ ਵਿਰੋਧੀ ਅਫ਼ਸਰ ਉਨ੍ਹਾਂ ਖਿਲਾਫ਼ ਸਾਜ਼ਿਸ਼ਾਂ ‘ਚ ਜੁਟ ਗਏ ਹਨ। ਉਨ੍ਹਾਂ ਦੇ ਖਿਲਾਫ਼ ਇਹ ਅਫਵਾਹ ਫੈਲਾ ਦਿੱਤੀ ਕਿ ਅਰੋੜਾ ਅੱਗੇ ਨੌਕਰੀ ਨਹੀਂ ਕਰਨਾ ਚਾਹੁੰਦੇ ਅਤੇ ਅਸਤੀਫ਼ਾ ਦੇ ਕੇ ਖੁਦ ਡੀਜੀਪੀ ਦੀ ਜ਼ਿੰਮੇਵਾਰੀ ਤੋਂ ਫਾਰਗ ਹੋਣਾ ਚਾਹੁੰਦੇ ਹਨ। ਇਕ ਹੋਰ ਅਫ਼ਵਾਹ ਫੈਲਾਈ ਗਈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਰੋੜਾ ਦੀ ਕਲਾਸ ਲਗਾਈ ਕਿ ਉਹ ਆਪਣੀ ਮਰਜ਼ੀ ਨਾਲ ਬਿਆਨ ਦੇ ਰਹੇ ਹਨ। ਇਸ ਬਾਰੇ ‘ਚ ਸੋਸ਼ਲ ਮੀਡੀਆ ‘ਤੇ ਖਬਰਾਂ ਚਲਾ ਦਿੱਤੀਆਂ ਪ੍ਰੰਤੂ ਅਰੋੜਾ ਨੇ ਬਾਅਦ ‘ਚ ਖੁਦ ਇਸ ਅਫਵਾਹ ਦਾ ਖੰਡਨ ਕੀਤਾ ਅਤੇ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ।
ਕੈਪਟਨ ਦਾ ਜ਼ੀਰੇ ਤੋਂ ਬਿਨਾ ਤੜਕਾ
ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਆਪਣੀ ਸਰਕਾਰ ‘ਤੇ ਨਸ਼ੇ ਨੂੰ ਸ਼ਹਿ ਦੇਣ ਦਾ ਆਰੋਪ ਲਗਾ ਕੇ ਵਿਰੋਧੀ ਧਿਰ ਨੂੰ ਬੈਠੇ ਬਿਠਾਏ ਮੁੱਦਾ ਦੇ ਦਿੱਤਾ ਕਿਉਂਕਿ ਜ਼ੀਰਾ ਹਮੇਸ਼ਾ ਕਹਿੰਦੇ ਸਨ ਕਿ ਜ਼ੀਰਾ ਦੇ ਬਿਨਾ ਤੜਕਾ ਨਹੀਂ ਲਗਦਾ ਤਾਂ ਉਨ੍ਹਾਂ ਨੂੰ ਲੱਗਿਆ ਕਿ ਆਪਣੀ ਸਰਕਾਰ ਦੇ ਖਿਲਾਫ਼ ਬੋਲਣ ‘ਤੇ ਵੀ ਕੋਈ ਕੁਝ ਨਹੀਂ ਕਹੇਗਾ। ਪ੍ਰੰਤੂ ਜ਼ੀਰਾ ਦੀ ਇਸ ਹਰਕਤ ਤੋਂ ਨਾਰਾਜ਼ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਅਨੁਸ਼ਾਸਨ ਭੰਗ ਕਰਨ ਦੇ ਆਰੋਪ ‘ਚ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ। ਮੀਟਿੰਗ ‘ਚ ਵੀ ਉਨ੍ਹਾਂ ਨੂੰ ਦਾਖਲ ਨਹੀਂ ਹੋਣ ਦਿੱਤਾ ਗਿਆ। ਅਜਿਹੇ ‘ਚ ਪਾਰਟੀ ਦੇ ਹੋਰ ਵਿਧਾਇਕਾਂ ਨੂੰ ਵੀ ਸ਼ੰਦੇਸ਼ ਦੇ ਦਿੰਤਾ ਕਿ ਪਾਰਟੀ ਦੇ ਖਿਲਾਫ ਬਿਆਨਬਾਜ਼ੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਨੰਦਗੜ੍ਹ ਤੇ ਦਾਦੂਵਾਲ ਵੀ ਬਣੇ ‘ਟਕਸਾਲੀ’
ਬ੍ਰਹਮਪੁਰਾ ਨਾਲ ਦੋਵਾਂ ਪੰਥਕ ਆਗੂਆਂ ਨੇ ਕੀਤੀ ਬੰਦ ਕਮਰਾ ਮੀਟਿੰਗ
ਬਠਿੰਡਾ : ਟਕਸਾਲੀ ਅਕਾਲੀ ਦਲ ਦੇ ਆਗੂਆਂ ਨੇ ਬਾਦਲ ਪਰਿਵਾਰ ਦੇ ਜੱਦੀ ਲੋਕ ਸਭਾ ਹਲਕੇ ਵਿਚ ਪਹੁੰਚ ਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਬਲਵੰਤ ਸਿੰਘ ਨੰਦਗੜ੍ਹ ਤੇ ਭਾਈ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਕੀਤੀ। ਟਕਸਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਰਤਨ ਸਿੰਘ ਅਜਨਾਲਾ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨਾਲ ਮੀਟਿੰਗ ਕੀਤੀ। ਲੋਕ ਸਭਾ ਚੋਣਾਂ ਤੋਂ ਪਹਿਲਾਂ ਉਕਤ ਪੰਥਕ ਆਗੂਆਂ ਦੀ ਮੀਟਿੰਗ ਨੂੰ ਸਿਆਸੀ ਹਲਕਿਆਂ ‘ਚ ਅਹਿਮ ਮੰਨਿਆ ਜਾ ਰਿਹਾ ਹੈ।

Check Also

ਸ਼ਿਕਾਇਤ ਕਰਨ ’ਤੇ 24 ਘੰਟਿਆਂ ’ਚ ਵਾਪਸ ਮਿਲੇਗੀ ਜ਼ਬਤ ਰਾਸ਼ੀ : ਚੋਣ ਕਮਿਸ਼ਨ ਦਾ ਫੈਸਲਾ

ਪੰਜਾਬ ’ਚ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਨੂੰ ਲੈ …