ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਕੀਤਾ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਜਨਰਲ ਵਰਗ ਨੂੰ ਆਰਥਿਕ ਅਧਾਰ ‘ਤੇ 10 ਫੀਸਦੀ ਰਾਖਵਾਂਕਰਨ ਦੇਣ ਲਈ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ, ਪਰ ਰਾਖਵੇਂਕਰਨ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਫਿਲਹਾਲ ਇਨਕਾਰ ਕਰ ਦਿੱਤਾ। ਹੁਣ ਇਸ ਮਾਮਲੇ ‘ਤੇ ਸੁਣਵਾਈ ਚਾਰ ਹਫਤਿਆਂ ਦੇ ਅੰਦਰ-ਅੰਦਰ ਫਿਰ ਹੋਵੇਗੀ। ਚੀਫ ਜਸਟਿਸ ਰੰਜਨ ਗੰਗੋਈ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੇ ਇਸ ਮਾਮਲੇ ਵਿਚ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਇਕ ਗੈਰ ਸਰਕਾਰੀ ਸੰਗਠਨ ‘ਯੂਥ ਫਾਰ ਇਕੂਐਲਿਟੀ’ ਨੇ ਜਨਰਲ ਵਰਗ ਨੂੰ ਦਿੱਤੇ 10 ਫੀਸਦੀ ਰਾਖਵੇਂਕਰਨ ਖਿਲਾਫ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕਰਵਾਈ ਸੀ। ਜ਼ਿਕਰਯੋਗ ਹੈ ਕਿ ਰਾਖਵੇਂਕਰਨ ਸਬੰਧੀ ਬਿੱਲ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਹੋ ਚੁੱਕਾ ਹੈ ਅਤੇ ਬਿੱਲ ਨੂੰ ਰਾਸ਼ਟਰਪਤੀ ਵਲੋਂ ਮਨਜੂਰੀ ਵੀ ਦੇ ਦਿੱਤੀ ਗਈ ਹੈ। ਗੁਜਰਾਤ, ਉਤਰ ਪ੍ਰਦੇਸ਼ ਅਤੇ ਝਾਰਖੰਡ ਵਰਗੇ ਕੁਝ ਰਾਜਾਂ ਵਿਚ ਰਾਖਵਾਂਕਰਨ ਲਾਗੂ ਵੀ ਹੋ ਗਿਆ ਹੈ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …