Breaking News
Home / Uncategorized / ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਦੀ ਰਿਹਾਇਸ਼ ‘ਤੇ ਸੀ.ਬੀ.ਆਈ. ਦੀ ਛਾਪੇਮਾਰੀ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਦੀ ਰਿਹਾਇਸ਼ ‘ਤੇ ਸੀ.ਬੀ.ਆਈ. ਦੀ ਛਾਪੇਮਾਰੀ

ਮਾਮਲਾ ਐਸੋਸੀਏਟਿਡ ਜਨਰਲਜ਼ ਲਿਮਟਿਡ ਨੂੰ ਗਲਤ ਤਰੀਕੇ ਨਾਲ ਜ਼ਮੀਨ ਅਲਾਟ ਕਰਨ ਦਾ
ਚੰਡੀਗੜ੍ਹ/ਬਿਊਰੋ ਨਿਊਜ਼
ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀ.ਬੀ.ਆਈ. ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਰੋਹਤਕ ਸਥਿਤ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਹੈ। ਜ਼ਮੀਨ ਘੋਟਾਲੇ ਨਾਲ ਜੁੜੇ ਮਾਮਲੇ ਵਿਚ ਸੀ.ਬੀ.ਆਈ. ਨੇ ਅੱਜ ਦਿੱਲੀ-ਐਨ.ਸੀ.ਆਰ. ਖੇਤਰ ਵਿਚ 30 ਤੋਂ ਜ਼ਿਆਦਾ ਥਾਵਾਂ ‘ਤੇ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ ਸੀਬੀਆਈ ਨੇ ਇਹ ਛਾਪਾ ਸਾਲ 2005 ਵਿਚ ਐਸੋਸੀਏਟਿਡ ਜਨਰਲਜ਼ ਲਿਮਟਿਡ ਨੂੰ ਗਲਤ ਤਰੀਕੇ ਨਾਲ ਜ਼ਮੀਨ ਅਲਾਟ ਕਰਨ ਦੇ ਮਾਮਲੇ ਵਿਚ ਮਾਰਿਆ ਹੈ। ਸੀਬੀਆਈ ਨੇ ਭੁਪਿੰਦਰ ਸਿੰਘ ਹੁੱਡਾ, ਮੋਤੀ ਲਾਲ ਵੋਹਰਾ ਅਤੇ ਏ.ਜੇ.ਐਲ. ਖਿਲਾਫ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਕਾਂਗਰਸੀ ਆਗੂ ਅਤੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਕੁਲਦੀਪ ਸ਼ਰਮਾ ਨੇ ਇਲਜ਼ਾਮ ਲਗਾਇਆ ਕਿ ਜੀਂਦ ਉਪ ਚੋਣ ਨੂੰ ਦੇਖਦੇ ਹੋਏ ਭਾਜਪਾ ਸਰਕਾਰ ਨੇ ਇਹ ਕਾਰਵਾਈ ਕਰਵਾਈ ਹੈ। ਇਸ ਮਾਮਲੇ ਵਿਚ ਹੁੱਡਾ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਨ੍ਹਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ।

Check Also

ਕਰਜ਼ੇ ’ਚ ਡੁੱਬੇ ਜਗਰਾਓ ਦੇ ਕਿਸਾਨ ਸੁਖਮੰਦਰ ਸਿੰਘ ਨੇ ਪੀਤੀ ਜ਼ਹਿਰ

ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ …