ਹੋਰ ਕਿਸੇ ਨੂੰ ਬੁਕਿੰਗ ਲਈ ਨਾਂਹ ‘ਚ ਮਿਲਦਾ ਹੈ ਜਵਾਬ, ਮਾਮਲਾ ਅਕਾਲ ਤਖਤ ਸਾਹਿਬ ਪਹੁੰਚਿਆ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਹਰਿਮੰਦਰ ਸਾਹਿਬ ਸਮੂਹ ‘ਚ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਬਾਦਲ ਪਰਿਵਾਰ ਤੋਂ ਇਲਾਵਾ ਹੋਰ ਕਿਸੇ ਵਲੋਂ ਅਖੰਡ ਪਾਠ ਕਰਵਾਉਣ ਲਈ ਬੁਕਿੰਗ ਨਹੀਂ ਕੀਤੀ ਜਾ ਰਹੀ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵਲੋਂ ਕਿਹਾ ਜਾਂਦਾ ਹੈ ਕਿ ਇੱਥੇ 2022 ਤੱਕ ਅਖੰਡ ਪਾਠਾਂ ਦੀ ਪਹਿਲਾਂ ਹੀ ਬੁਕਿੰਗ ਚੱਲ ਰਹੀ ਹੈ। ਇਸ ਸਬੰਧੀ ਜਾਣਕਾਰੀ ਜਸਟਿਸ ਅਜੀਤ ਸਿੰਘ ਬੈਂਸ (ਸੇਵਾਮੁਕਤ) ਦੀ ਅਗਵਾਈ ਵਾਲੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਦਿੱਤੀ ਹੈ। ਸੰਗਠਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੂੰ ਪੱਤਰ ਭੇਜ ਕੇ ਇਸ ਦੀ ਸ਼ਿਕਾਇਤ ਵੀ ਕੀਤੀ ਹੈ। ਧਿਆਨ ਰਹੇ ਕਿ ਇਹ ਪੱਤਰ ਸੰਗਠਨ ਦੇ ਮੈਂਬਰ ਸਰਬਜੀਤ ਸਿੰਘ ਵੇਰਕਾ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਚ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਗੁਰਦੁਆਰਾ ਸਾਹਿਬ ਵਿਖੇ ਬਾਦਲਾਂ ਵਲੋਂ 2012 ਤੋਂ ਲਗਾਤਾਰ ਅਖੰਡ ਪਾਠ ਕਰਵਾਏ ਜਾ ਰਹੇ ਹਨ ਅਤੇ ਉਨ੍ਹਾਂ ਵੀ ਇੱਥੇ ਅਖੰਡ ਪਾਠ ਸਾਹਿਬ ਕਰਵਾਉਣ ਦਾ ਯਤਨ ਕੀਤਾ ਸੀ ਅਤੇ ਉਨ੍ਹਾਂ ਨੂੰ ਨਾਂਹ ਵਿਚ ਜਵਾਬ ਮਿਲਿਆ ਕਿ ਇੱਥੇ ਪਹਿਲਾਂ ਹੀ ਬੁਕਿੰਗ ਚੱਲ ਰਹੀ ਹੈ। ਇਸ ਸਬੰਧੀ ਐਸਜੀਪੀਸੀ ਪ੍ਰਧਾਨ ਨੇ ਅਣਜਾਣਤਾ ਪ੍ਰਗਟਾਈ ਹੈ।
Home / ਪੰਜਾਬ / ਅੰਮ੍ਰਿਤਸਰ ‘ਚ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਬਾਦਲਾਂ ਵਲੋਂ ਲਗਾਤਾਰ ਕਰਵਾਏ ਜਾ ਰਹੇ ਹਨ ਅਖੰਡ ਪਾਠ
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …