Breaking News
Home / ਪੰਜਾਬ / ਕਾਂਗਰਸ ਪਾਰਟੀ ਨੇ ਵਿਧਾਇਕ ਜ਼ੀਰਾ ਨੂੰ ਕੀਤਾ ਮਾਫ

ਕਾਂਗਰਸ ਪਾਰਟੀ ਨੇ ਵਿਧਾਇਕ ਜ਼ੀਰਾ ਨੂੰ ਕੀਤਾ ਮਾਫ

ਜ਼ੀਰਾ ਨੇ ਕੈਪਟਨ ਅਮਰਿੰਦਰ, ਜਾਖੜ ਤੇ ਸਮੁੱਚੀ ਲੀਡਰਸ਼ਿਪ ਦਾ ਕੀਤਾ ਧੰਨਵਾਦ
ਚੰਡੀਗੜ੍ਹ/ਬਿਊਰੋ ਨਿਊਜ਼
ਨਸ਼ਿਆਂ ਦੇ ਮਾਮਲੇ ਵਿਚ ਪੰਜਾਬ ਕਾਂਗਰਸ ਨੂੰ ਨਿਸ਼ਾਨੇ ‘ਤੇ ਲੈਣ ਵਾਲੇ ਜ਼ੀਰਾ ਤੋਂ ਪਾਰਟੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਮੁੜ ਪਾਰਟੀ ਵਿਚ ਸ਼ਾਮਲ ਕਰ ਲਿਆ ਗਿਆ ਹੈ। ਧਿਆਨ ਰਹੇ ਕਿ ਜ਼ੀਰਾ ਨੇ ਪਿਛਲੇ ਦਿਨੀਂ ਪੰਚਾਇਤਾਂ ਦੇ ਸਹੁੰ ਚੁੱਕ ਸਮਾਗਮ ਵਿਚ ਆਪਣੀ ਹੀ ਪਾਰਟੀ ਅਤੇ ਪੁਲਿਸ ਦੀ ਸੀਨੀਅਰ ਲੀਡਰਸ਼ਿਪ ‘ਤੇ ਨਸ਼ਿਆਂ ਸਬੰਧੀ ਸਵਾਲ ਚੁੱਕੇ ਸਨ ਅਤੇ ਸਮਾਗਮ ਦਾ ਬਾਈਕਾਟ ਕਰਕੇ ਚਲੇ ਗੲੈ ਸਨ। ਜ਼ੀਰੇ ਦੇ ਰਵੱਈਏ ਨੂੰ ਦੇਖਦਿਆਂ ਪਾਰਟੀ ਨੇ ਉਸ ਨੂੰ ਮੁਅੱਤਲ ਕਰ ਦਿੱਤਾ ਸੀ, ਪਰ ਬਾਅਦ ਵਿਚ ਜ਼ੀਰਾ ਨੇ ਮਾਫੀ ਮੰਗ ਲਈ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵਿਚ ਹੋ ਰਹੀ ਬਗਾਵਤ ਨੂੰ ਠੱਲ੍ਹ ਪਾਉਂਦਿਆਂ ਜ਼ੀਰਾ ਕੋਲੋਂ ਹੋਈ ਗਲਤੀ ਨੂੰ ਮਾਫ ਕਰਦਿਆਂ ਉਸ ਨੂੰ ਮੁੜ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ।
ਇਸ ਤੋਂ ਬਾਅਦ ਕੁਲਬੀਰ ਸਿੰਘ ਜ਼ੀਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਜ਼ੀਰਾ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਸੀ ਕਿ ਪਾਰਟੀ ਉਸ ਦਾ ਜ਼ਰੂਰ ਸਾਥ ਦੇਵੇਗੀ।

Check Also

ਵਿਧਾਨ ਸਭਾ ‘ਚ ਸ਼੍ਰੋਮਣੀ ਕਮੇਟੀ ਚੋਣਾਂ ਦਾ ਮਾਮਲਾ ਵੀ ਉਠਿਆ

ਚੰਡੀਗੜ੍ਹ : ਬਜਟ ਇਜਲਾਸ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਮਸਲਾ ਵੀ ਗੂੰਜਿਆ। …