ਨਵੀਂ ਦਿੱਲੀ/ਬਿਊਰੋ ਨਿਊਜ਼
ਭਲਕੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਰੇਡ ਦਾ ਆਯੋਜਨ ਕੀਤਾ ਜਾਵੇਗਾ। ਇਸ ਪਰੇਡ ਵਿਚ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ ਵੀ ਖਿੱਚ ਦਾ ਕੇਂਦਰ ਹੋਣਗੀਆਂ। ਇਸ ਸਾਲ ਪੰਜਾਬ ਤੋਂ ਜਲ੍ਹਿਆਂਵਾਲਾ ਬਾਗ ਦੀ ਝਾਕੀ ਪੇਸ਼ ਕੀਤੀ ਜਾਵੇਗੀ, ਜੋ ਸਭ ਦਾ ਮਨ ਮੋਹ ਲਵੇਗੀ। ਇਸ ਝਾਕੀ ਵਿਚ ਜੱਲ੍ਹਿਆਂਵਾਲੇ ਬਾਗ ਦਾ ਇਤਿਹਾਸ ਨੂੰ ਦਰਸਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਪੰਗਤ ਅਤੇ ਲੰਗਰ ਦੀ ਝਾਕੀ ਦਰਸਾਈ ਗਈ ਸੀ। ਦਿੱਲੀ ਵਿਚ ਗਣਤੰਤਰ ਦਿਵਸ ਸਮਾਰੋਹਾਂ ਵਿਚ ਮੁੱਖ ਮਹਿਮਾਨ ਦੇ ਤੌਰ ‘ਤੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਾਫੋਸਾ ਸ਼ਾਮਲ ਹੋਣਗੇ। ਪੰਜਾਬ ਵਿਚ ਵੀ ਗਣਤੰਤਰ ਦਿਵਸ ਮਨਾਉਣ ਲਈ ਪੰਜਾਬ ਸਰਕਾਰ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਣਤੰਤਰ ਦਿਵਸ ਦੀ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।
Check Also
ਸੁਪਰੀਮ ਕੋਰਟ ਨੇ ਨਵੇਂ ਵਕਫ ਕਾਨੂੰਨ ਤਹਿਤ ਨਿਯੁਕਤੀਆਂ ’ਤੇ ਲਗਾਈ ਰੋਕ
ਕੋਰਟ ਨੇ ਕੇਂਦਰ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਦਿੱਤੇ 7 ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ …