ਹਾਈਕੋਰਟ ਨੇ ਕਿਹਾ – ਬੇਅਦਬੀ ਅਤੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਐਸ ਆਈ ਟੀ ਹੀ ਕਰੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਜਸਟਿਸ ਰਣਜੀਤ ਸਿੰਘ ਤੇ ਜਸਟਿਸ ਜੋਰਾ ਸਿੰਘ ਕਮਿਸ਼ਨ ਦੀਆਂ ਰਿਪੋਰਟਾਂ ਵਿਰੁੱਧ ਦਾਖਲ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਤੇ ਹੋਰ ਪੁਲਿਸ ਅਫ਼ਸਰਾਂ ਦੀਆਂ ਪਟੀਸ਼ਨਾਂ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਐੱਸ.ਆਈ.ਟੀ. ਨੂੰ ਇਸ ਸਬੰਧੀ ਜਾਂਚ ਜਾਰੀ ਰੱਖਣ ਲਈ ਕਿਹਾ ਹੈ। ਹਾਈਕੋਰਟ ਵੱਲੋਂ ਹੁਣ ਇਨ੍ਹਾਂ ਪੁਲਿਸ ਅਫ਼ਸਰਾਂ ਵਿਰੁੱਧ ਕਾਰਵਾਈ ਦਾ ਰਾਹ ਪੱਧਰਾ ਹੋ ਗਿਆ ਹੈ। ਧਿਆਨ ਰਹੇ ਕਿ ਚਰਨਜੀਤ ਸ਼ਰਮਾ ਨੇ ਇਨ੍ਹਾਂ ਮਾਮਲਿਆਂ ਵਿਚ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਖਾਰਜ ਕਰਨ ਲਈ ਪਟੀਸ਼ਨ ਪਾਈ ਸੀ। ਹਾਈਕੋਰਟ ਨੇ ਇਹ ਵੀ ਕਿਹਾ ਹੈ ਕਿ ਐੱਸ.ਆਈ.ਟੀ. ਜਾਂਚ ਲਈ ਸੁਤੰਤਰ ਹੈ ਤੇ ਰਿਪੋਰਟਾਂ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਲਈ ਪਾਬੰਦ ਨਹੀਂ ਹੋਵੇਗੀ । ਹਾਈਕੋਰਟ ਨੇ ਜਾਂਚ ਤੇਜ ਕਰਨ ਲਈ ਐੱਸ.ਆਈ.ਟੀ. ਨੂੰ ਨਿਰਦੇਸ਼ ਦਿੱਤੇ ਹਨ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …