19 ਸਾਲ ਪਹਿਲਾਂ ਜੱਸੀ ਦਾ ਹੋਇਆ ਸੀ ਕਤਲ
ਮਾਲੇਰਕੋਟਲਾ/ਬਿਊਰੋ ਨਿਊਜ਼
ਬਹੁ ਚਰਚਿਤ ਜਸਵਿੰਦਰ ਕੌਰ ਸਿੱਧੂ ਉਰਫ ਜੱਸੀ ਕਤਲ ਮਾਮਲੇ ਵਿਚ ਅੱਜ ਮਲੇਰਕੋਟਲਾ ਅਦਾਲਤ ਨੇ ਦੋਸ਼ੀ ਮਾਂ ਮਲਕੀਤ ਕੌਰ ਅਤੇ ਮਾਮੇ ਸੁਰਜੀਤ ਸਿੰਘ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨ ਕੈਨੇਡੀਅਨ ਅਦਾਲਤ ਨੇ ਜੱਸੀ ਦੀ ਮਾਂ ਅਤੇ ਮਾਮੇ ਨੂੰ ਭਾਰਤ ਦੇ ਹਵਾਲੇ ਕਰ ਦਿੱਤਾ ਸੀ।
ਜਸਵਿੰਦਰ ਕੌਰ ਜੱਸੀ ਕੈਨੇਡਾ ਦੀ ਨਾਗਰਿਕ ਸੀ ਤੇ ਤਕਰੀਬਨ 19 ਸਾਲ ਪਹਿਲਾਂ ਉਸ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਕਾਉਂਕੇ ਖੋਸਾ ਦੇ ਰਹਿਣ ਵਾਲੇ ਆਟੋ ਚਾਲਕ ਸੁਖਵਿੰਦਰ ਸਿੰਘ ਉਰਫ਼ ਮਿੱਠੂ ਨਾਲ ਵਿਆਹ ਕਰਵਾ ਲਿਆ ਸੀ। ਅੱਠ ਜੂਨ 2000 ਨੂੰ ਮਿੱਠੂ ਦੇ ਨਾਨਕੇ ਪਿੰਡ ਨਾਰੀਕੇ ਵਿੱਚ ਜੋੜੇ ‘ਤੇ ਜਾਨਲੇਵਾ ਹਮਲਾ ਹੋਇਆ ਤੇ 25 ਸਾਲਾ ਜਸਵਿੰਦਰ ਸਿੱਧੂ ਦੀ ਗਲ਼ ਵੱਢੀ ਲਾਸ਼ ਬਰਾਮਦ ਹੋਈ ਸੀ। ਪੁਲਿਸ ਮੁਤਾਬਕ ਜੱਸੀ ਦੀ ਮਾਂ ਤੇ ਮਾਮਾ ਕਤਲ ਮਾਮਲੇ ਵਿਚ ਸ਼ਾਮਲ ਸਨ। ਹੁਣ 19 ਸਾਲਾਂ ਬਾਅਦ ਮਿੱਠੂ ਨੂੰ ਇਨਸਾਫ ਮਿਲਣ ਦੀ ਆਸ ਹੋਈ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …