ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਕਿਸਾਨਾਂ ਦਾ 97 ਕਰੋੜ ਰੁਪਏ ਦਾ ਕਰਜ਼ਾ ਕੀਤਾ ਮੁਆਫ
ਬਠਿੰਡਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਪੁਰਖਿਆਂ ਦੇ ਜੱਦੀ ਪਿੰਡ ਮਹਿਰਾਜ ‘ਚ ਵੱਡੀ ਰੈਲੀ ਕੀਤੀ। ਇਸ ਮੌਕੇ ਕੈਪਟਨ ਨੇ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਕਿਸਾਨਾਂ ਦਾ 97 ਕਰੋੜ ਰੁਪਏ ਦਾ ਕਰਜ਼ਾ ਵੀ ਮੁਆਫ ਕੀਤਾ ਅਤੇ ਮਹਿਰਾਜ ਪਿੰਡ ਦੇ ਵਿਕਾਸ ਲਈ 28 ਕਰੋੜ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ।
ਇਸ ਮੌਕੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਵਿਚ ਐਸ.ਆਈ.ਟੀ. ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਵਿਅਕਤੀਆਂ ਦੀ ਪੜਤਾਲ ਤੇਜ਼ੀ ਨਾਲ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੋਸ਼ੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ ‘ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਵੇਗੀ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਸੰਸਦ ਵਿੱਚ ਕਿਸਾਨਾਂ ਦੇ ਮੁੱਦਿਆਂ ਨੂੰ ਅਣਗੌਲਿਆ ਕਰਨ ਦੇ ਦੋਸ਼ ਲਾਏ ਅਤੇ ਸੁਖਜਿੰਦਰ ਰੰਧਾਵਾ ਨੇ ਵੀ ਮੋਦੀ ਸਰਕਾਰ ਦੀ ਆਲੋਚਨਾ ਕੀਤੀ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …