ਕੈਪਟਨ ਵੱਲੋਂ ਰਾਜ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੂੰ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼
ਗਣਤੰਤਰ ਦਿਵਸ ਸਮਾਰੋਹ ਵਿਚ ਪੰਜਾਬ ਦੀ ਝਾਕੀ ਨੂੂੰ ਤੀਜਾ ਇਨਾਮ ਮਿਲਿਆ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੂੰ ਵਧਾਈ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਝਾਕੀ ਵਿਚ ਇਤਿਹਾਸਕ ਜਲ੍ਹਿਆਂਵਾਲਾ ਬਾਗ ‘ਚ ਹੋਏ ਕਤਲੇਆਮ ਨੂੰ ਦਰਸਾਇਆ ਗਿਆ ਸੀ। ਕੈਪਟਨ ਨੇ ਕਿਹਾ ਕਿ ਟੀਮ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਨੂੰ ਇਹ ਪੁਰਸਕਾਰ ਹਾਸਲ ਹੋਇਆ ਹੈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …