ਚਾਲ ਚਲਣ ਠੀਕ ਨਹੀਂ ਅਤੇ ਆਰ ਐਸ ਐਸ ਦਾ ਏਜੰਟ ਹੋਣ ਦੇ ਲੱਗੇ ਇਲਜ਼ਾਮ
ਅੰਮ੍ਰਿਤਸਰ/ਬਿਊਰੋ ਨਿਊਜ਼
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਇਕਬਾਲ ਸਿੰਘ ਵੀ ਵਿਵਾਦਾਂ ਵਿਚ ਘਿਰ ਗਏ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅੱਜ ਤਖ਼ਤ ਦੇ ਬੋਰਡ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਜਥੇਦਾਰ ਇਕਬਾਲ ਸਿੰਘ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਬੋਰਡ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਜਥੇਦਾਰ ਇਕਬਾਲ ਸਿੰਘ ਨੇ ਦੋ ਵਿਆਹ ਕਰਵਾਏ ਹਨ। ਉਨ੍ਹਾਂ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਦਾ ਚਾਲ-ਚਲਣ ਠੀਕ ਨਹੀਂ ਤੇ ਉਹ ਆਰਐਸਐਸ ਦੇ ਏਜੰਟ ਹਨ। ਉਨ੍ਹਾਂ ਨੂੰ ਸੇਵਾ ਮੁਕਤ ਕਰਨ ਦੀ ਮੰਗ ਵੀ ਕੀਤੀ ਗਈ। ਬੋਰਡ ਮੈਂਬਰਾਂ ਤੇ ਸਿੱਖ ਸੰਗਠਨ ਨੇ ਜਥੇਦਾਰ ਇਕਬਾਲ ਸਿੰਘ ਖਿਲਾਫ ਸਬੂਤਾਂ ਸਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸ਼ਿਕਾਇਤ ਕੀਤੀ ਹੈ। ਇਸ ਮੌਕੇ ਪਟਨਾ ਸਾਹਿਬ ਦੇ ਬੋਰਡ ਮੈਂਬਰ ਕਮਿਕਰ ਸਿੰਘ ਮੁਕੰਦਪੁਰ ਨੇ ਜਥੇਦਾਰ ਇਕਬਾਲ ਸਿੰਘ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਥੇਦਾਰ ਨੇ ਦੋ ਵਿਆਹ ਕਰਵਾਏ ਹਨ। ਦੂਜੇ ਪਾਸੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਸ਼ਿਕਾਇਤ ਪਹੁੰਚ ਗਈ ਹੈ ਤੇ ਇਸ ਉੱਤੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਫੈਸਲਾ ਲਿਆ ਜਾਏਗਾ।
Check Also
ਚੰਡੀਗੜ੍ਹ ਗਰਨੇਡ ਹਮਲੇ ਦਾ ਇਕ ਆਰੋਪੀ ਗਿ੍ਫ਼ਤਾਰ
ਆਰੋਪੀ ਕੋਲੋਂ ਇਕ ਪਿਸਤੌਲ ਸਮੇਤ ਗੋਲਾ ਬਾਰੂਦ ਵੀ ਹੋਇਆ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ …