8.4 C
Toronto
Sunday, November 23, 2025
spot_img
Homeਪੰਜਾਬਅਵਤਾਰ ਸਿੰਘ ਹਿੱਤ ਤਨਖਾਹੀਆ ਕਰਾਰ

ਅਵਤਾਰ ਸਿੰਘ ਹਿੱਤ ਤਨਖਾਹੀਆ ਕਰਾਰ

ਨਿਤੀਸ਼ ਕੁਮਾਰ ਲਈ ਉਹ ਸ਼ਬਦ ਦੀ ਕੀਤੀ ਸੀ ਵਰਤੋਂ ਜੋ ਸਨਮਾਨ ਲਈ ਗੁਰੂ ਸਾਹਿਬ ਲਈ ਵਰਤਿਆ ਜਾਂਦਾ ਹੈ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਧਾਰਮਿਕ ਤਨਖ਼ਾਹ ਲਗਾਈ ਗਈ। ਹਿੱਤ ਨੂੰ ਤਖਤ ਸ੍ਰੀ ਪਟਨਾ ਸਾਹਿਬ ਵਿਖੇ 7 ਦਿਨ ਜੋੜਿਆਂ ਦੀ ਸੇਵਾ, ਬਰਤਨ ਸਾਫ਼ ਕਰਨ ਦੀ ਸੇਵਾ ਅਤੇ 1-1 ਘੰਟਾ ਕੀਰਤਨ ਸਰਵਨ ਕਰਨ ਦੀ ਸੇਵਾ ਲਗਾਈ ਗਈ ਹੈ। ਇਸੇ ਤਰ੍ਹਾਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਵੀ 1-1 ਘੰਟਾ 5 ਦਿਨ ਸੇਵਾ ਕਰਨ ਅਤੇ ਦੋਵੇਂ ਗੁਰੂ ਧਾਮਾਂ ‘ਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਅਤੇ ਦੇਗ ਲਈ 5100-5100 ਰੁਪਏ ਭੇਟ ਕਰਨ ਦੀ ਧਾਰਮਿਕ ਸਜ਼ਾ ਲਗਾਈ ਗਈ।
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਇਕ ਵਿਅਕਤੀ ਵਿਸ਼ੇਸ਼ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਲਈ ਅਕਾਲ ਪੁਰਖ ਅਤੇ ਗੁਰੂ ਸਾਹਿਬ ਲਈ ਵਰਤੇ ਜਾਣ ਵਾਲੇ ਵਿਸ਼ੇਸ਼ਣਾਂ ਦੀ ਵਰਤੋਂ ਕੀਤੀ ਸੀ ਜਿਸ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ। ਹਿੱਤ ਨੇ ਆਪਣੀ ਗਲਤੀ ਸਵੀਕਾਰ ਕਰਦਿਆਂ ਗੁਰੂ ਗ੍ਰੰਥ ਸਾਹਿਬ ਪਾਸੋਂ ਭੁੱਲ ਲਈ ਖ਼ਿਮਾ ਵੀ ਮੰਗੀ।

RELATED ARTICLES
POPULAR POSTS