ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਗ੍ਰਿਫਤਾਰ
ਐਸ ਐਚ ਓ ਅਮਰਜੀਤ ਸਿੰਘ ਕੁਲਾਰ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ
ਫਰੀਦਕੋਟ/ਬਿਊਰੋ ਨਿਊਜ਼
ਸਾਲ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਇਸ ਤੋਂ ਬਾਅਦ ਹੋਏ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਨੂੰ ਲੰਘੇ ਕੱਲ੍ਹ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਬਾਅਦ ਚਰਨਜੀਤ ਸ਼ਰਮਾ ਨੂੰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਤੇ ਉਨ੍ਹਾਂ ਕੋਲੋਂ ਐੱਸਆਈਟੀ ਫਰੀਦਕੋਟ ‘ਚ ਪੁੱਛਗਿੱਛ ਕਰ ਰਹੀ ਹੈ। ਧਿਆਨ ਰਹੇ ਕਿ ਐਸ ਆਈ ਟੀ ਦੇ ਮੈਂਬਰ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਇਹ ਵੀ ਖੁਲਾਸਾ ਕੀਤਾ ਸੀ ਕਿ ਚਰਨਜੀਤ ਸ਼ਰਮਾ ਵਿਦੇਸ਼ ਭੱਜਣ ਦੀ ਤਾਕ ਵਿਚ ਸੀ ਤੇ ਉਸ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ। ਜ਼ਿਕਰਯੋਗ ਹੈ ਕਿ ਚਰਨਜੀਤ ਸ਼ਰਮਾ ਦਾ ਬੇਅਦਬੀ ਕਾਂਡ ਵਿਚ ਨਾਮ ਆਇਆ ਸੀ ਅਤੇ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸੇ ਮਾਮਲੇ ਵਿਚ ਐਸ ਐਚ ਓ ਅਮਰਜੀਤ ਸਿੰਘ ਕੁਲਾਰ ਨੂੰ ਗ੍ਰਿਫਤਾਰ ਕਰਨ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …