ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਂਡੀਸ ਦਾ ਅੱਜ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਫਰਨਾਂਡੀਸ 88 ਵਰ੍ਹਿਆਂ ਦੇ ਸਨ ਅਤੇ ਉਨ੍ਹਾਂ ਦਿੱਲੀ ਵਿਚ ਆਖ਼ਰੀ ਸਾਹ ਲਏ। ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਵਿਚ ਰੱਖਿਆ ਮੰਤਰੀ ਰਹੇ ਫਰਨਾਂਡੀਸ ਨੇ ਭਾਰਤੀ ਫੌਜ ਲਈ ਕਈ ਬਿਹਤਰੀਨ ਕਦਮ ਚੁੱਕੇ ਸਨ। ਉਨ੍ਹਾਂ ਦੀ ਸਿਹਤ ਕਾਫ਼ੀ ਸਮੇਂ ਤੋਂ ਖ਼ਰਾਬ ਸੀ।
ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਂਡੀਸ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …