ਸਿੰਘ ਸਾਹਿਬਾਨ ਨੇ ਸੰਗਤ ਦੀ ਹਾਜ਼ਰੀ ਵਿਚ ਹਿੱਤ ਨੂੰ ਲਗਾਈ ਸੀ ਤਨਖਾਹ
ਅੰਮ੍ਰਿਤਸਰ/ਬਿਊਰੋ ਨਿਊਜ਼
ਅਕਾਲ ਤਖਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤੇ ਗਏ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਅੱਜ ਦਰਬਾਰ ਸਾਹਿਬ ਅੰਮ੍ਰਿਤਸਰ ਪਹੁੰਚ ਕੇ ਸੇਵਾ ਕਰਨੀ ਸ਼ੁਰੂ ਕੀਤੀ। ਹਿੱਤ ਵਲੋਂ ਲੰਗਰ ਹਾਲ ਵਿਚ ਜੂਠੇ ਬਰਤਨ ਸਾਫ ਕਰਨ ਤੋਂ ਇਲਾਵਾ ਜੋੜੇ ਘਰ ਵਿਚ ਵੀ ਸੇਵਾ ਨਿਭਾਈ ਗਈ। ਜ਼ਿਕਰਯੋਗ ਹੈ ਕਿ ਹਿੱਤ ਨੂੰ ਤਨਖਾਹ ਇਸ ਕਰਕੇ ਲਗਾਈ ਗਈ ਹੈ ਕਿ ਉਸ ਨੇ ਸਿੱਖ ਅਰਦਾਸ ਦੇ ਵਾਕ ਨੂੰ ਵਿਅਕਤੀ ਵਿਸ਼ੇਸ਼ ਲਈ ਵਰਤ ਕੇ ਮਰਿਆਦਾ ਦੀ ਉਲੰਘਣਾ ਕੀਤੀ ਸੀ। ਅਕਾਲ ਤਖਤ ਸਾਹਿਬ ਵਲੋਂ ਹੁਕਮ ਦਿੱਤਾ ਗਿਆ ਹੈ ਕਿ ਹਿੱਤ 7 ਦਿਨ ਸ੍ਰੀ ਪਟਨਾ ਸਾਹਿਬ ਵਿਖੇ ਰੋਜ਼ਾਨਾ ਇਕ ਘੰਟਾ ਸੰਗਤ ਦੇ ਜੋੜੇ ਸਾਫ ਕਰਨ, ਸੰਗਤ ਦੇ ਜੂਠੇ ਬਰਤਨ ਸਾਫ ਕਰਨ ਅਤੇ ਕੀਰਤਨ ਸਰਵਣ ਕਰਨ। ਇਸੇ ਤਰ੍ਹਾਂ ਪੰਜ ਦਿਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਇਕ-ਇਕ ਘੰਟਾ ਉਪਰੋਕਤ ਤਿੰਨੋਂ ਸੇਵਾਵਾਂ ਪੂਰੀਆਂ ਕਰਨ। ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਸਪੱਸ਼ਟ ਕੀਤਾ ਸੀ ਭਵਿੱਖ ਵਿਚ ਵੀ ਅਕਾਲ ਤਖ਼ਤ ਸਾਹਿਬ ਤੋਂ ਅਜਿਹੇ ਫੈਸਲੇ ਸੰਗਤ ਦੀ ਹਾਜ਼ਰੀ ਵਿਚ ਕੀਤੇ ਜਾਣਗੇ ਨਾ ਕਿ ਬੰਦ ਕਮਰੇ ਵਿਚ।
Check Also
ਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦਾ ਬਿਆਨ ਆਇਆ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ …