ਕੈਨੇਡਾ ਨੇ ਡਿਪੋਰਟ ਕਰਕੇ ਮਲਕੀਤ ਕੌਰ ਅਤੇ ਸੁਰਜੀਤ ਸਿੰਘ ਬਦੇਸ਼ਾਂ ਨੂੰ ਭੇਜਿਆ ਸੀ ਭਾਰਤ
ਚੰਡੀਗੜ੍ਹ/ਬਿਊਰੋ ਨਿਊਜ਼
ਬਹੁ-ਚਰਚਿਤ ਜੱਸੀ ਸਿੱਧੂ ਕਤਲ ਮਾਮਲੇ ਵਿਚ ਅੱਜ ਮਲੇਰਕੋਟਲਾ ਦੀ ਅਦਾਲਤ ਨੇ ਕੈਨੇਡਾ ਤੋਂ ਡਿਪੋਰਟ ਕਰ ਕੇ ਭਾਰਤ ਲਿਆਂਦੇ ਗਏ ਜੱਸੀ ਦੀ ਮਾਂ ਮਲਕੀਤ ਕੌਰ ਸਿੱਧੂ ਅਤੇ ਮਾਮੇ ਸੁਰਜੀਤ ਸਿੰਘ ਬਦੇਸ਼ਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ। ਇਸ ਤੋਂ ਪਹਿਲਾਂ ਦੋਵਾਂ ਦੋਸ਼ੀਆਂ ਨੂੰ ਮਲੇਰਕੋਟਲਾ ਦੀ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਵਲੋਂ ਰਿਮਾਂਡ ਵਿਚ ਵਾਧੇ ਦੀ ਅਰਜੀ ਦਾਖਲ ਕੀਤੀ, ਪਰ ਅਦਾਲਤ ਨੇ ਇਸ ਅਰਜੀ ਨੂੰ ਖਾਰਿਜ ਕਰ ਦਿੱਤਾ। ਇਸ ਦੌਰਾਨ ਮਾਨਯੋਗ ਅਦਾਲਤ ਨੇ ਦੋਹਾਂ ਦੋਸ਼ੀਆਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਸੰਗਰੂਰ ਜੇਲ੍ਹ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਮ੍ਰਿਤਕ ਲੜਕੀ ਜੱਸੀ ਸਿੱਧੂ ਦੀ ਮਾਂ ਮਲਕੀਤ ਕੌਰ ਸਿੱਧੂ ਅਤੇ ਮਾਮਾ ਸੁਰਜੀਤ ਸਿੰਘ ਬਦੇਸ਼ਾ ਨੂੰ ਕੈਨੇਡਾ ਤੋਂ ਡੀਪੋਰਟ ਕਰਕੇ ਭਾਰਤ ਲਿਆਂਦਾ ਗਿਆ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …