ਮਾਨ ਵਲੋਂ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ ਨਹੀਂ ਹੋਇਆ ਸੀ ਮਨਜੂਰ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਭਲਕੇ 30 ਜਨਵਰੀ ਨੂੰ ਪਾਰਟੀ ਦੇ ਪੰਜਾਬ ਤੋਂ ਮੁੜ ਪ੍ਰਧਾਨ ਥਾਪੇ ਜਾਣਗੇ। ਚੰਡੀਗੜ੍ਹ ‘ਚ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿਚ ਇੱਕ ਸਾਦੇ ਸਮਾਗਮ ਦੌਰਾਨ ਭਗਵੰਤ ਮਾਨ ਨੂੰ ਇਹ ਜ਼ਿੰਮੇਵਾਰੀ ਦਿੱਤੀ ਜਾਣੀ ਹੈ। ਧਿਆਨ ਰਹੇ ਕਿ ਜਦੋਂ ਡਰੱਗ ਮਾਮਲੇ ਵਿਚ ਕੇਜਰੀਵਾਲ ਨੇ ਬਿਕਰਮ ਮਜੀਠੀਆ ਕੋਲੋਂ ਮਾਫੀ ਮੰਗੀ ਸੀ ਤਾਂ ਭਗਵੰਤ ਮਾਨ ਨੇ ਇਹ ਕਹਿੰਦੇ ਹੋਏ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਕਿ ਕੇਜਰੀਵਾਲ ਵਲੋਂ ਮਾਫੀ ਮੰਗਣ ਨਾਲ ਉਨ੍ਹਾਂ ਦੇ ਮਨ ਨੂੰ ਬਹੁਤ ਸੱਟ ਵੱਜੀ ਹੈ। ਇਸ ਸਬੰਧੀ ਪਾਰਟੀ ਦੀ ਕੋਰ ਕਮੇਟੀ ਨੇ ਮਾਨ ਦਾ ਅਸਤੀਫ਼ਾ ਨਾ-ਮਨਜ਼ੂਰ ਕਰ ਦਿੱਤਾ ਸੀ ਅਤੇ ਇਸ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ। ਭਲਕੇ ਹੋਣ ਵਾਲੇ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ, ਮੈਂਬਰ ਪਾਰਲੀਮੈਂਟ, ਕੋਰ ਕਮੇਟੀ ਮੈਂਬਰ ਅਤੇ ਪੰਜਾਬ ਦੇ ਹੋਰ ਅਹੁਦੇਦਾਰ ਮੌਜੂਦ ਰਹਿਣਗੇ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …