18 ਫਰਵਰੀ ਨੂੰ ਪੇਸ਼ ਹੋਵੇਗਾ ਕੈਪਟਨ ਸਰਕਾਰ ਦਾ ਆਮ ਬਜਟ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਾਲ 2019-20 ਲਈ ਬਜਟ 18 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਅੱਜ ਚੰਡੀਗੜ੍ਹ ਵਿਚ ਹੋਈ ਕੈਬਨਿਟ ਦੀ ਬੈਠਕ ਤੋਂ ਬਾਅਦ ਸਰਕਾਰੀ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਕੈਬਨਿਟ ਵਲੋਂ ਲਏ ਗਏ ਫ਼ੈਸਲੇ ਮੁਤਾਬਕ 12 ਫਰਵਰੀ ਤੋਂ 21 ਫਰਵਰੀ ਤੱਕ ਵਿਧਾਨ ਸਭਾ ਦਾ ਬਜਟ ਸੈਸ਼ਨ ਹੋਵੇਗਾ, ਜਦੋਂਕਿ ਬਜਟ 18 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਬਜਟ ਸੈਸ਼ਨ 12 ਫਰਵਰੀ ਨੂੰ ਸਵੇਰੇ 11 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਜਿਸ ਤੋਂ ਬਾਅਦ ਉਸੇ ਦਿਨ ਬਾਅਦ ਦੁਪਹਿਰ 2 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀ ਜਾਣਗੀਆਂ। 13 ਫਰਵਰੀ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ। 15 ਫਰਵਰੀ ਨੂੰ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ਪੇਸ਼ ਹੋਵੇਗਾ ਜਿਸ ਤੋਂ ਬਾਅਦ ਭਾਸ਼ਣ ‘ਤੇ ਬਹਿਸ ਆਰੰਭ ਹੋਵੇਗੀ ਜੋ ਦਿਨ ਭਰ ਚੱਲੇਗੀ। 20 ਫਰਵਰੀ ਨੂੰ ਬਜਟ ‘ਤੇ ਆਮ ਬਹਿਸ ਸ਼ੁਰੂ ਹੋਵੇਗੀ। 21 ਫਰਵਰੀ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ ਇਸ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ। ਪੰਜਾਬ ਕੈਬਨਿਟ ਨੇ ਵੱਖ-ਵੱਖ ਵਿਭਾਗਾਂ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਵੀ ਪ੍ਰਵਾਨਗੀ ਦਿੱਤੀ।
Check Also
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਭਲਕੇ 23 ਨਵੰਬਰ ਨੂੰ
ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ …