ਪੁਲਿਸ ਅਧਿਕਾਰੀਆਂ ਦੀ ਜ਼ਮਾਨਤ ਬਾਰੇ ਫੈਸਲਾ 1 ਫਰਵਰੀ ਨੂੰ
ਫਰੀਦਕੋਟ/ਬਿਊਰੋ ਨਿਊਜ਼
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਜਦੋਂ ਐਸ ਆਈ ਟੀ ਨੇ ਸਰਗਰਮੀ ਦਿਖਾਈ ਤਾਂ ਰਣਜੀਤ ਸਿੰਘ ਕਮਿਸ਼ਨ ਵਲੋਂ ਨਾਮਜ਼ਦ ਪੁਲਿਸ ਅਧਿਕਾਰੀਆਂ ਨੇ ਫਰੀਦਕੋਟ ਦੀ ਸੈਸ਼ਨ ਕੋਰਟ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਦੇ ਦਿੱਤੀ ਹੈ। ਲੰਘੇ ਕੱਲ੍ਹ ਐਸ ਪੀ ਬਿਕਰਮਜੀਤ ਸਿੰਘ ਅਤੇ ਇੰਸਪੈਕਟਰ ਪਰਦੀਪ ਸਿੰਘ ਨੇ ਅਦਾਲਤ ਵਿਚ ਅਗਾਊਂ ਜ਼ਮਾਨਤ ਲਈ ਪਹੁੰਚ ਕੀਤੀ ਸੀ। ਅੱਜ ਉਸ ‘ਤੇ ਸੁਣਵਾਈ ਹੋਈ ਅਤੇ ਅਦਾਲਤ ਨੇ ਇਸਦੀ ਸੁਣਵਾਈ ਹੁਣ ਇਕ ਫਰਵਰੀ ‘ਤੇ ਪਾ ਦਿੱਤੀ ਹੈ।

