ਕਿਹਾ – ਗੁਰਦੁਆਰਿਆਂ ਵਿਚ ਕੇਂਦਰ ਦਾ ਦਖਲ ਬੰਦ ਹੋਵੇ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੀ ਸਹਿਯੋਗੀ ਪਾਰਟੀ ਅਕਾਲੀ ਦਲ ਨੇ ਵੀ ਅੱਖਾਂ ਦਿਖਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਅਕਾਲੀ ਆਗੂ ਅਤੇ ਦਿੱਲੀ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਹੈ ਕਿ ਗੁਰਦੁਆਰਿਆਂ ਵਿੱਚ ਕੇਂਦਰ ਦਾ ਦਖ਼ਲ ਭਾਜਪਾ ਤੇ ਅਕਾਲੀ ਦਲ ਵਿਚ ਟਕਰਾਅ ਪੈਦਾ ਕਰ ਸਕਦਾ ਹੈ।
ਸਿਰਸਾ ਨੇ ਟਵੀਟ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਗੁਰਦੁਆਰਿਆਂ ਵਿੱਚ ਲਗਾਤਾਰ ਅੜਚਣ ਪੈਦਾ ਕਰਨ ਕਰਕੇ ਸਿੱਖ ਜਗਤ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਚਾਹੇ ਉਹ ਪਟਨਾ ਸਾਹਿਬ ਹੋਵੇ ਜਾਂ ਹਜ਼ੂਰ ਸਾਹਿਬ। ਉਨ੍ਹਾਂ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਅਕਾਲੀ-ਭਾਜਪਾ ਵਿਚ ਟਕਰਾਅ ਹੋਣ ਤੋਂ ਪਹਿਲਾਂ ਇਸ ਮਾਮਲੇ ਵੱਲ ਧਿਆਨ ਦਿੱਤਾ ਜਾਵੇ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …