Breaking News
Home / ਪੰਜਾਬ / ਚੰਡੀਗੜ੍ਹ ਲੋਕ ਸਭਾ ਸੀਟ ਲਈ ਤਿੰਨ ਕਾਂਗਰਸੀ ਇਕ ਦੂਜੇ ਤੋਂ ਮੂਹਰੇ

ਚੰਡੀਗੜ੍ਹ ਲੋਕ ਸਭਾ ਸੀਟ ਲਈ ਤਿੰਨ ਕਾਂਗਰਸੀ ਇਕ ਦੂਜੇ ਤੋਂ ਮੂਹਰੇ

ਬੀਬੀ ਸਿੱਧੂ ਤੇ ਮੁਨੀਸ਼ ਤਿਵਾੜੀ ਤੋਂ ਬਾਅਦ ਪਵਨ ਬਾਂਸਲ ਨੇ ਵੀ ਦਾਅਵੇਦਾਰੀ ਕੀਤੀ ਪੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਦੀ ਲੋਕ ਸਭਾ ਸੀਟ ਹੁਣ ਦਿਨੋਂ ਦਿਨ ਚਰਚਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਇਸ ਸੀਟ ਤੋਂ ਕਾਂਗਰਸ ਪਾਰਟੀ ਦੀ ਟਿਕਟ ਲੈਣ ਵਾਲਿਆਂ ਵਿਚ ਦੌੜ ਲੱਗ ਗਈ ਹੈ। ਹੁਣ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਵੀ ਚੰਡੀਗੜ੍ਹ ਤੋਂ ਲੋਕ ਸਭਾ ਚੋਣ ਲੜਨ ਲਈ ਅਰਜ਼ੀ ਦੇ ਦਿੱਤੀ ਹੈ। ਪਵਨ ਬਾਂਸਲ ਦਾ ਕਹਿਣਾ ਹੈ ਕਿ ਉਹ ਸ਼ੁਰੂ ਤੋਂ ਹੀ ਚੰਡੀਗੜ੍ਹ ਨਾਲ ਜੁੜੇ ਹੋਏ ਹਨ ਅਤੇ ਇੱਥੋਂ ਦੀ ਹਰ ਸਮੱਸਿਆ ਨੂੰ ਜਾਣਦੇ ਹਨ। ਪਵਨ ਬਾਂਸਲ ਦਾ ਕਹਿਣਾ ਸੀ ਕਿ ਉਹ ਰਾਜ ਸਭਾ ‘ਚ ਨਹੀਂ ਜਾਣਗੇ ਅਤੇ ਉਹ ਚੰਡੀਗੜ੍ਹ ਤੋਂ ਹੀ ਚੋਣ ਲੜਨਗੇ।
ਚੰਡੀਗੜ੍ਹ ਲੋਕ ਸਭਾ ਸੀਟ ਲਈ ਇਸ ਤੋਂ ਪਹਿਲਾਂ ਡਾ. ਨਵਜੋਤ ਕੌਰ ਸਿੱਧੂ ਅਤੇ ਸਾਬਕਾ ਕੇਂਦਰੀ ਮੰਤਰੀ ਮੁਨੀਸ਼ ਤਿਵਾੜੀ ਵੀ ਦਾਅਵੇਦਾਰੀ ਪੇਸ਼ ਕਰ ਚੁੱਕੇ ਹਨ। ਪਵਨ ਬਾਂਸਲ ਨੇ ਡਾ. ਨਵਜੋਤ ਕੌਰ ਸਿੱਧੂ ਨੇ ਬਾਰੇ ਕਿਹਾ ਕਿ ਉਸ ਨੂੰ ਕੁਝ ਵੀ ਪਤਾ ਨਹੀਂ ਹੈ। ਹੁਣ ਦੇਖਣਾ ਹੈ ਕਿ ਆਖਰ ਕਾਂਗਰਸ ਇਸ ਸੀਟ ਤੋਂ ਕਿਸ ਨੂੰ ਉਮੀਦਵਾਰ ਐਲਾਨਦੀ ਹੈ।

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …