ਕੇਂਦਰੀ ਵਿੱਤ ਕਮਿਸ਼ਨ ਨੂੰ ਦੱਸੀ ਪੰਜਾਬ ਦੀ ਹਾਲਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਵਿੱਤੀ ਹਾਲਤ ਵਿਚ ਮੁੜ ਸੁਧਾਰ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ 15ਵੇਂ ਵਿੱਤੀ ਕਮਿਸ਼ਨ ਤੋਂ ਵਿਸ਼ੇਸ਼ ਕਰਜ਼ਾ ਰਾਹਤ ਪੈਕੇਜ ਦੀ ਮੰਗ ਕੀਤੀ ਗਈ ਹੈ। ਸੂਬਾ ਸਰਕਾਰ ਨੇ ਪੰਜਾਬ ਦੇ ਪ੍ਰੇਸ਼ਾਨ ਕਿਸਾਨਾਂ ਦੇ ਸਾਰੇ ਕਰਜ਼ੇ ਨੂੰ ਅਦਾ ਕਰਨ ਲਈ ਪੈਕੇਜ ਦੀ ਮੰਗ ਕੀਤੀ ਹੈ। ਐਨ.ਕੇ. ਸਿੰਘ ਦੀ ਅਗਵਾਈ ਵਾਲੇ 15ਵੇਂ ਵਿੱਤ ਕਮਿਸ਼ਨ ਦੀ ਇਸ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੀ.ਐਸ.ਟੀ. ਦੇ ਲਾਗੂ ਹੋਣ ਮਗਰੋਂ ਸੂਬੇ ਨੂੰ ਪਏ ਮਾਲੀਏ ਘਾਟੇ ‘ਤੇ ਚਿੰਤਾ ਪ੍ਰਗਟ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ 30 ਜੂਨ 2022 ਨੂੰ ਕੇਂਦਰ ਵੱਲੋਂ ਜੀਐਸਟੀ ਘਾਟਾ ਪੂਰਤੀ ਪੈਕੇਜ ਵੀ ਖ਼ਤਮ ਹੋਣ ਵਾਲਾ ਹੈ, ਜਿਸ ਮਗਰੋਂ ਸੂਬੇ ਨੂੰ ਹਰ ਸਾਲ 10,000 ਤੋਂ 12,000 ਕਰੋੜ ਰੁਪਏ ਦਾ ਘਾਟਾ ਸਹਿਣਾ ਪਵੇਗਾ। ਮੁੱਖ ਮੰਤਰੀ ਨੇ ਕਮਿਸ਼ਨ ਨੂੰ ਕਿਹਾ ਕਿ ਕੇਂਦਰ ਪੰਜਾਬ ਨੂੰ 30 ਜੂਨ, 2022 ਤਕ ਪੜਾਅ ਦਰ ਪੜਾਅ ਸਹਾਇਤਾ ਰਾਸ਼ੀ ਜਾਰੀ ਕਰੇ। ਕੈਪਟਨ ਨੇ ਵਿੱਤ ਕਮਿਸ਼ਨ ਤੋਂ ਪੰਜਾਬ ਦੇ ਪਾਣੀਆਂ ਦੇ ਹੱਲ ਲਈ ਹੀ 16,000 ਕਰੋੜ ਰੁਪਏ ਤੋਂ ਵੱਧ ਦੀ ਮੰਗ ਵੀ ਕੀਤੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …