ਚੰਡੀਗੜ੍ਹ/ਬਿਊਰੋ ਨਿਊਜ਼
ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਕਮਾਨ ਸੰਭਾਲ ਲਈ ਹੈ। ਚੰਡੀਗੜ੍ਹ ‘ਚ ਹੋਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਪੰਜਾਬ ਪ੍ਰਧਾਨ ਦੇ ਅਹੁਦੇ ਲਈ ਭਗਵੰਤ ਮਾਨ ਦੀ ਤਾਜਪੋਸ਼ੀ ਕੀਤੀ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਵਲੋਂ ਨਸ਼ਿਆਂ ਦੇ ਮਾਮਲੇ ਵਿਚ ਮਜੀਠੀਆ ਤੋਂ ਮੁਆਫੀ ਮੰਗੇ ਜਾਣ ਦੇ ਰੋਸ ਵਜੋਂ ਭਗਵੰਤ ਮਾਨ, ਸੁਖਪਾਲ ਖਹਿਰਾ ਤੇ ਅਮਨ ਅਰੋੜਾ ਨੇ ਬਗਾਵਤੀ ਸੁਰ ਅਲਾਪੇ ਸਨ ਤੇ ਭਗਵੰਤ ਮਾਨ ਨੇ ਵਿਰੋਧ ਵਜੋਂ ਪ੍ਰਧਾਨਗੀ ਵੀ ਛੱਡ ਦਿੱਤੀ ਸੀ। ਸੁਖਪਾਲ ਖਹਿਰਾ ਆਮ ਆਦਮੀ ਪਾਰਟੀ ਤੋਂ ਦੂਰ ਹੋ ਗਏ, ਅਮਨ ਅਰੋੜਾ ਨੇ ਚੁੱਪ ਧਾਰ ਲਈ ਤੇ ਭਗਵੰਤ ਮਾਨ ਨੇ ਵੀ ਪ੍ਰਧਾਨਗੀ ਆਪਣੇ ਹੱਥ ਵਿਚ ਰੱਖਣ ਦੇ ਚੱਲਦਿਆਂ ਮੁੜ ‘ਆਪ’ ਨਾਲ ਤਾਲਮੇਲ ਬਿਠਾ ਲਿਆ। ਇਸ ਮਸਲੇ ਨੂੰ ਲੈ ਕੇ ਬਹੁਗਿਣਤੀ ‘ਆਪ’ ਸਮਰਥਕਾਂ ਵਿਚ ਜਿੱਥੇ ਕੇਜਰੀਵਾਲ ਪ੍ਰਤੀ ਰੋਸਾ ਹੈ, ਉਥੇ ਭਗਵੰਤ ਮਾਨ ਖਿਲਾਫ ਵੀ ਬਗਾਵਤੀ ਸੁਰਾਂ ਉਠ ਰਹੀਆਂ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …