Breaking News
Home / ਹਫ਼ਤਾਵਾਰੀ ਫੇਰੀ / ਭਗਵੰਤ ਮਾਨ ਮੁੜ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਬਣੇ

ਭਗਵੰਤ ਮਾਨ ਮੁੜ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਬਣੇ

ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਮੁੜ ਪੰਜਾਬ ਇਕਾਈ ਦਾ ਪ੍ਰਧਾਨ ਬਣਾਏ ਜਾਣ ਸਬੰਧੀ ਰਸਮੀ ਐਲਾਨ ਬੁੱਧਵਾਰ ਨੂੰ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਚੰਡੀਗੜ੍ਹ ਵਿਖੇ ਕੀਤਾ ਗਿਆ। ਇਸ ਸਬੰਧੀ ਇਕ ਵਿਸ਼ੇਸ਼ ਤਾਜਪੋਸ਼ੀ ਸਮਾਗਮ ਦੌਰਾਨ ਪਾਰਟੀ ਦੇ ਪ੍ਰਮੁੱਖ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।
ਜ਼ਿਕਰਯੋਗ ਹੈ ਕਿ ਭਗਵੰਤ ਮਾਨ ਵਲੋਂ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਅਰਵਿੰਦ ਕੇਜਰੀਵਾਲ ਵਲੋਂ ਮਾਫ਼ੀ ਮੰਗਣ ਤੋਂ ਬਾਅਦ ਜਨਤਕ ਤੌਰ ‘ਤੇ ਵੀ ਐਲਾਨ ਕਰਦਿਆਂ ਹਾਈਕਮਾਂਡ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ ਗਿਆ ਸੀ। ਹੁਣ ਭਗਵੰਤ ਮਾਨ ਨੇ ਮੁੜ ਅਹੁਦਾ ਸੰਭਾਲਦਿਆਂ ਕਿਹਾ ਕਿ ਭਾਵੇਂ ਉਸ ਨੂੰ ਅਹੁਦਿਆਂ ਦੀ ਕੋਈ ਭੁੱਖ ਨਹੀਂ, ਪਰ ਇਸ ਵੇਲੇ ਅਹੁਦਾ ਸੰਭਾਲਣਾ ਉਸ ਲਈ ਵੱਡੀ ਚੁਣੌਤੀ ਵੀ ਹੈ।
ਅਹੁਦਾ ਸੰਭਾਲਣ ਉਪਰੰਤઠਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿਚ ਉਸ ਦਾ ਸਟੈਂਡ ਪਹਿਲਾਂ ਵਾਲਾ ਹੀ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਜੋ ਬਿਕਰਮ ਸਿੰਘ ਮਜੀਠੀਆ ਤੋਂ ਮਾਫ਼ੀ ਮੰਗੀ ਸੀ, ਉਸ ਸਬੰਧੀ ਦੋਸ਼ਾਂ ਦੇ ਮਾਮਲੇ ‘ਤੇ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ‘ਤੇ ਅਰਵਿੰਦ ਕੇਜਰੀਵਾਲ ਨਾਲ ਸਹਿਮਤੀ ਰੱਖਦੇ ਹਨ ਕਿ ਜੇਕਰ ਬਿਕਰਮ ਸਿੰਘ ਮਜੀਠੀਆ ਤੋਂ ਮਾਫ਼ੀ ਨਾ ਮੰਗਦੇ ਤਾਂ ਉਹ ਕੇਸਾਂ ਵਿਚ ਉਲਝ ਕੇ ਰਹਿ ਜਾਂਦੇ। ਇਸ ਮੌਕੇ ਸੰਸਦ ਮੈਂਬਰ ਪ੍ਰੋ: ਸਾਧੂ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰ: ਬੁੱਧ ਰਾਮ, ਪਾਰਟੀ ਵਿਧਾਇਕਾਂ ਵਿਚ ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ, ਮੀਤ ਹੇਅਰ, ਰੁਪਿੰਦਰ ਕੌਰ ਰੂਬੀ, ਮਨਜੀਤ ਸਿੰਘ ਬਿਲਾਸਪੁਰ, ਅਮਰਜੀਤ ਸਿੰਘ ਸੰਧੋਆ, ਕੁਲਵੰਤ ਸਿੰਘ ਪੰਡੋਰੀ, ਕੁਲਤਾਰ ਸਿੰਘ ਸੰਧਵਾਂ, ਜੈਕਿਸ਼ਨ ਸਿੰਘ ਰੋੜੀ ਤੋਂ ਇਲਾਵਾ ਡਾ: ਬਲਬੀਰ ਸਿੰਘ, ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ, ਕੁਲਦੀਪ ਸਿੰਘ ਧਾਲੀਵਾਲ, ਡਾ: ਰਵਜੋਤ ਸਿੰਘ, ਜਸਟਿਸ ਜੋਰਾ ਸਿੰਘ, ਮਨਜੀਤ ਸਿੰਘ ਸਿੱਧੂ ਤੇ ਜਸਬੀਰ ਸਿੰਘ ਗੀਰ ਤੇ ਹੋਰ ਅਹੁਦੇਦਾਰਾਂ ਤੇ ਆਗੂਆਂ ਨੇ ਸ਼ਮੂਲੀਅਤ ਕੀਤੀ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …