ਲੁਧਿਆਣਾ/ਬਿਊਰੋ ਨਿਊਜ਼ : ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਕੌਮੀ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਨੇ ਲੁਧਿਆਣਾ ‘ਚ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਧਿਰਾਂ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਖੱਬੇ ਪੱਖੀ ਪਾਰਟੀਆਂ ਸੂਬਾਈ ਪਾਰਟੀਆਂ ਨਾਲ ਗੱਠਜੋੜ ਕਰਨਗੀਆਂ। ਉਹ ਇੱਥੇ ਭਾਰਤੀ ਕਮਿਊਨਿਸਟ ਪਾਰਟੀ ਅਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਵੱਲੋਂ ਕੀਤੀ ਸਾਂਝੀ ਰੈਲੀ ‘ਭਾਜਪਾ ਹਟਾਓ-ਦੇਸ਼ ਬਚਾਓ’ ਵਿਚ ਸੰਬੋਧਨ ਕਰਨ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜੋਕੇ ਸਿਆਸੀ ਮਾਹੌਲ ਵਿਚ ਖੇਤਰੀ ਪਾਰਟੀਆਂ ਦਾ ਅਹਿਮ ਰੋਲ ਹੈ ਤੇ ਵੱਖ-ਵੱਖ ਸੂਬਿਆਂ ਵਿੱਚ ਖੇਤਰੀ ਪਾਰਟੀਆਂ ਭਾਜਪਾ ਤੇ ਸਹਿਯੋਗੀ ਪਾਰਟੀਆਂ ਨੂੰ ਹਰਾਉਣ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਹਮਾਇਤ ਦੇਣ ਬਾਰੇ ਹਾਲੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ ਅਤੇ ਫ਼ਿਲਹਾਲ ਇਸ ਬਾਰੇ ਕੋਈ ਵਿਚਾਰ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੀ ਪ੍ਰਧਾਨ ਮੰਤਰੀ ਦੇ ਅਹੁਦੇ ਬਾਰੇ ਵੱਖ ਵੱਖ ਪਾਰਟੀਆਂ ਵੱਲੋਂ ਆਪਸੀ ਵਿਚਾਰ ਕਰ ਕੇ ਫ਼ੈਸਲਾ ਲਿਆ ਜਾਵੇਗਾ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …